12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਦਰਜ ਕਰੇਗਾ-ਰਮਨ ਨੰਦ ਲਾਲ

ਅਜੀਤ ਡੈਸਕ 05-12-2025
ਬਲਾਚੌਰ, 4 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਸ਼ਾਨਦਾਰ ਅਤੇ ਇਤਿਹਾਸਕ ਜਿੱਤ ਦਰਜ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਰਮਨ ਨੰਦ ਲਾਲ ਚੌਧਰੀ ਨੇ ਪ੍ਰਗਟ ਕੀਤੇ | ਉਨ੍ਹਾਂ ਆਖਿਆ ਕਿ ਹਲਕਾ ਬਲਾਚੌਰ ਤੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹਿੱਤ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਲਈ ਹਰ ਪਿੰਡ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਰਕਰ ਅਤੇ ਸਮਰਥਕ ਪੂਰੇ ਜੋਸ਼ੋ ਖਰੋਸ਼ ਨਾਲ ਸਰਗਰਮ ਹੋ ਗਏ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਾਦਾ ਜੀ ਮਰਹੂਮ ਚੌਧਰੀ ਨੰਦ ਲਾਲ ਸਾਬਕਾ ਸੰਸਦੀ ਸਕੱਤਰ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਦੇ ਪ੍ਰਸੰਸਕ, ਨਜ਼ਦੀਕੀ ਟਕਸਾਲੀ ਸਾਥੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਰਮਨ ਨੰਦ ਲਾਲ ਚੌਧਰੀ ਨੇ ਆਖਿਆ ਕਿ ਤਰਨਤਾਰਨ ਉਪ ਚੋਣ ਦੇ ਨਤੀਜਿਆਂ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਹਰਮਨ ਪਿਆਰਤਾ ਦੇ ਮੱਦੇਨਜ਼ਰ ਸਤਾਧਾਰੀ ਆਮ ਆਦਮੀ ਪਾਰਟੀ ਅਤੇ ਹੋਰ ਵਿਰੋਧੀ ਪਾਰਟੀਆਂ ਵਿੱਚ ਬੌਖਲਾਹਟ ਵਿੱਚ ਆ ਗਈਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਵਿੱਚ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਤਪਰ ਹੋਣ ਅਤੇ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਅਕਾਲੀ ਦਲ ਨਾਲ ਸਬੰਧਤ ਉਮੀਦਵਾਰਾਂ ਦੀ ਸੰਭਾਵੀ ਜਿੱਤ ਦੇ ਮੱਦੇਨਜ਼ਰ ਪੰਜਾਬ ਦੇ ਕਈ ਥਾਂਈ ਅਕਾਲੀ ਦਲ ਨਾਲ ਸਬੰਧਤ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਫਾੜਨ ਅਤੇ ਕਥਿਤ ਤੌਰ 'ਤੇ ਸ਼ਰੇਆਮ ਗੁੰਡਾਗਰਦੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ | ਇਸ ਮੌਕੇ ਸੀਨੀਅਰ ਆਗੂ ਮੈਨੇਜਰ ਜੋਗਿੰਦਰ ਸਿੰਘ ਅਟਵਾਲ, ਬਹਾਦਰ ਸਿੰਘ ਬੱਬੂ, ਨਿਰਮੈਲ ਸਿੰਘ ਥਾਂਦੀ ਤੇ ਹੋਰਨਾਂ ਅਕਾਲੀ ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਪੰਜਾਬ ਵਾਸੀ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਦੇ ਰੌਂਅ ਵਿੱਚ ਹਨ, ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ |
ਪਿਛਲੀ ਖ਼ਬਰ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਦੀ ਮਹੀਨਾਵਾਰ ਮੀਟਿੰਗ ਮੌਕੇ ਕੀਤੀਆਂ ਅਹਿਮ ਵਿਚਾਰਾਂ ਅਗਲੀ ਖ਼ਬਰ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।