12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਡੀ ਜਿੱਤ ਦਰਜ ਕਰੇਗਾ -ਸ਼ੁਕਾਰ

ਅਜੀਤ ਡੈਸਕ 05-12-2025
ਬੰਗਾ, 4 ਦਸੰਬਰ (ਕੁਲਦੀਪ ਸਿੰਘ ਪਾਬਲਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਭਾਰੀ ਜਿੱਤ ਦਰਜ ਕਰਦੇ ਹੋਏ ਆਪਣਾ ਚੇਅਰਮੈਨ ਬਣਾਉਣ ਵਿੱਚ ਕਾਮਯਾਬ ਰਹੇਗਾ | ਇਹ ਗੱਲ ਅਕਾਲੀ ਦਲ ਜ਼ਿਲ੍ਹਾ ਨਵਾਂਸ਼ਹਿਰ ਦੇ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਅਤੇ ਅਬਜ਼ਰਵਰ ਕਮਲਜੀਤ ਚੇਤਲੀ ਨੇ ਐਸ.ਡੀ.ਐਮ ਦਫ਼ਤਰ ਬੰਗਾ ਵਿਖੇ ਪੇਪਰ ਦਾਖਲ ਕਰਨ ਦੇ ਆਖ਼ਰੀ ਦਿਨ ਦੌਰਾਨ ਗੱਲਬਾਤ ਕਰਦਿਆਂ ਕਹੀ | ਸ਼ੁਕਾਰ ਨੇ ਦੱਸਿਆ ਕਿ ਅਕਾਲੀ ਦਲ ਵੱਲੋਂ ਹਲਕਾ ਬੰਗਾ ਵਿੱਚ 25 ਬਲਾਕ ਸੰਮਤੀ ਅਤੇ 4 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਉਮੀਦਵਾਰਾਂ ਨੂੰ ਖੜ੍ਹਾ ਕੀਤਾ ਗਿਆ ਹੈ | ਉਹਨਾਂ ਕਿਹਾ ਕਿ ਵਰਕਰਾਂ ਵਿੱਚ ਵੱਡੇ ਜੋਸ਼ ਅਤੇ ਉਤਸ਼ਾਹ ਦੇ ਮੱਦੇਨਜ਼ਰ ਇਹਨਾਂ ਸਭ ਸੀਟਾਂ 'ਤੇ ਅਕਾਲੀ ਦਲ ਦੇ ਉਮੀਦਵਾਰ ਭਾਰੀ ਮਾਰਜਨ ਨਾਲ ਜਿੱਤ ਹਾਸਲ ਕਰਨਗੇ | ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਮਾਨ ਬਲਾਕ ਪ੍ਰਧਾਨ, ਕੌਂਸਲਰ ਜੀਤ ਸਿੰਘ ਭਾਟੀਆ, ਬਲਦੇਵ ਕਿ੍ਸ਼ਨ ਬੱਬੂ ਨੌਰਾ, ਕੁਲਵੀਰ ਸਿੰਘ ਪੂਨੀ, ਜਤਿੰਦਰ ਸਿੰਘ ਮਾਨ, ਇਕਬਾਲ ਸਿੰਘ ਬਾਜਵਾ, ਹੈਪੀ ਕਲੇਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਦੂਸ਼ਣ ਕੰਟਰੋਲ ਬੋਰਡ ਕਰੇਗਾ ਕੂੜਾ ਸਾੜਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਅਗਲੀ ਖ਼ਬਰ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਦੀ ਮਹੀਨਾਵਾਰ ਮੀਟਿੰਗ ਮੌਕੇ ਕੀਤੀਆਂ ਅਹਿਮ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।