11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਆਪ' ਸ਼ਾਨ ਨਾਲ ਜਿੱਤੇਗੀ - ਆਗੂ <br/>

ਅਜੀਤ ਡੈਸਕ 05-12-2025
ਕਟਾਰੀਆਂ, 2 ਦਸੰਬਰ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ, ਸੀਨੀਅਰ ਬਲਾਕ ਪ੍ਰਧਾਨ ਸਰਪੰਚ ਡਾ. ਜਗਨ ਨਾਥ ਹੀਰਾ ਤੇ ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਵਲੋਂ ਆਪਣੇ ਚੋਣ ਮੈਨੀਫੈਸਟੋ ਅਨੁਸਾਰ ਕੀਤੇ ਗਏ ਲੋਕਾਂ ਨਾਲ ਵਾਅਦਿਆਂ ਨੂੰ ਪੂਰਾ ਕਰਨ ਲਈ ਕੋਈ ਢਿੱਲ ਨਹੀਂ ਵਰਤੀ ਜਾ ਰਹੀ | ਜਿਸ ਕਾਰਨ ਲੋਕਾਂ ਦਾ ਵਿਰੋਧੀ ਪਾਰਟੀਆਂ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ | ਕਿਉਂਕਿ ਪੰਜਾਬ ਦੇ ਲੋਕਾਂ ਨਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ | ਜਿਸ ਤੋਂ ਸੂਬੇ ਦੇ ਲੋਕ ਖੁਸ਼ ਹਨ | ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ, ਸਰਪੰਚ ਡਾ. ਜਗਨ ਨਾਥ ਹੀਰਾ ਤੇ ਸਰਗਰਮ ਆਪ ਦੇ ਮੈਂਬਰ ਤੇ ਮਕਸੂਦਪੁਰ ਦੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਬੋਇਲ ਨੇ ਕਿਹਾ ਕਿ ਜਿਸ ਤਰ੍ਹਾਂ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਸੂਬੇ ਦੇ ਲੋਕਾਂ ਨੇ ਵਿਰੋਧੀ ਪਾਰਟੀਆਂ ਨੂੰ ਨਜ਼ਰ ਅੰਦਾਜ਼ ਕਰਕੇ ਆਪ ਦੇ ਹੱਕ 'ਚ ਵੱਡਾ ਫਤਵਾ ਦੇ ਕੇ ਸੂਬੇ 'ਚ ਭਗਵੰਤ ਮਾਨ ਦੀ ਸਰਕਾਰ ਬਣਾਈ ਸੀ ਤੇ ਹੁਣ ਵੀ ਲੋਕ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ 'ਚ ਆਪ ਦੇ ਹੱਕ 'ਚ ਆਪਣੀ ਇੱਕ- ਇੱਕ ਵੋਟ ਦਾ ਭੁਗਤਾਨ ਕਰਨਗੇ |

ਪਿਛਲੀ ਖ਼ਬਰ ਸਰੀਨਾ ਅਟਵਾਲ ਕੈਨੇਡਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮ ਨੂੰ ਵਾਟਰ ਕੂਲਰ ਭੇਟ <br/> ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਐਕਟਿਵਾ ਸਵਾਰ ਨੂੰ ਸਾਈਡ ਮਾਰਨ ਕਾਰਨ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।