ਬਹਿਰਾਮ, 4 ਦਸੰਬਰ (ਨਛੱਤਰ ਸਿੰਘ ਬਹਿਰਾਮ)-ਸਮਾਜ ਸੇਵਕਾ ਸਰੀਨਾ ਅਟਵਾਲ ਕੈਨੇਡਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮ ਨੂੰ ਵਾਟਰ ਕੂਲਰ ਭੇਟ ਕੀਤਾ ਗਿਆ | ਇਸ ਮੌਕੇ ਸਟੇਟ ਐਵਾਰਡੀ ਅਧਿਆਪਕ ਮਾਸਟਰ ਵਿਜੇ ਕੁਮਾਰ ਅਤੇ ਸਾਰੇ ਸਟਾਫ਼ ਵਲੋਂ ਸਰੀਨਾ ਅਟਵਾਲ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਮਾਸਟਰ ਵਿਜੇ ਕੁਮਾਰ ਨੇ ਦੱਸਿਆ ਕਿ ਸਰੀਨਾ ਅਟਵਾਲ ਵਲੋਂ ਸਕੂਲ ਦੇ ਬੱਚਿਆਂ ਦਾ 'ਵਿਰਾਸਤ-ਏ-ਖ਼ਾਲਸਾ ਸ਼੍ਰੀ ਅਨੰਦਪੁਰ ਸਾਹਿਬ' ਦਾ ਵਿੱਦਿਅਕ ਟੂਰ ਲਗਾਇਆ ਗਿਆ ਅਤੇ ਬੱਚਿਆਂ ਨੂੰ ਵਰਦੀਆਂ ਵੀ ਦਿੱਤੀਆਂ ਗਈਆਂ | ਇਸ ਮੌਕੇ 'ਤੇ ਮਾਸਟਰ ਅਜੈ ਕੁਮਾਰ, ਮੈਡਮ ਸੁਖਵਿੰਦਰ ਕੌਰ, ਅੰਜੂ, ਜੈਸਮੀਨ, ਦਲਜੀਤ ਕੌਰ, ਸੁਰਿੰਦਰ ਕੌਰ, ਜਗਦੀਸ਼ ਕੌਰ, ਕਮਲਾ ਦੇਵੀ, ਨਿਰਮਲਾ ਦੇਵੀ ਅਤੇ ਸਮੂਹ ਬੱਚੇ ਹਾਜ਼ਰ ਸਨ |