ਕਾਠਗੜ੍ਹ , 4 ਦਸੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਉੱਘੇ ਸਮਾਜ ਸੇਵੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮਿਹਨਤੀ ਤੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਦੀ ਪਤਨੀ ਸ਼੍ਰੀਮਤੀ ਵੰਦਨਾ ਚੌਧਰੀ ਨੂੰ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਐਲਾਨਿਆ ਗਿਆ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਉਹਨਾਂ ਦੀ ਪਤਨੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਪਾਰਟੀ ਦੀ ਝੋਲੀ ਪਾਵੇਗੀ | ਉਹਨਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਸ਼੍ਰੋਮਣੀ ਅਕਾਲੀ ਦਲ ਭਾਰੀ ਲੀਡ ਨਾਲ ਜਿੱਤ ਦਰਜ ਕਰਕੇ ਇਤਿਹਾਸ ਰਚੇਗਾ | ਉਹਨਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਲੋਕ ਢਾਡੇ ਦੁਖੀ ਹਨ ਤੇ ਪੰਜਾਬ ਵਾਸੀ ਜਲਦ ਤੋਂ ਜਲਦ ਇਸ ਸਰਕਾਰ ਨੂੰ ਚੱਲਦਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਨੂੰ ਉਤਾਵਲੇ ਹਨ | ਉਹਨਾਂ ਕਿਹਾ ਕਿ ਲੋਕ ਵੱਧ ਤੋਂ ਵੱਧ ਵੋਟਾਂ ਪਾ ਕੇ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਣ |