ਨਵਾਂਸ਼ਹਿਰ, 8 ਦਸੰਬਰ (ਜਸਬੀਰ ਸਿੰਘ ਨੂਰਪੁਰ) - ਏ. ਐਸ. ਆਈ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਥਾਣਾ ਤੋਂ ਬੰਗਾ ਰੋਡ ਫੋਕਲ ਪੁਆਇੰਟ ਵੱਲ ਨੂੰ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਦੀ ਗੱਡੀ ਫੋਕਲ ਪੁਆਇੰਟ ਦੇ ਨਜ਼ਦੀਕ ਪੁੱਜੀ ਤਾਂ ਸਾਹਮਣੇ ਤੋਂ ਇੱਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ | ਜਿਸਨੇ ਸਾਹਮਣੇ ਪੁਲਿਸ ਪਾਰਟੀ ਦੀ ਗੱਡੀ ਆਉਂਦੀ ਦੇਖ ਕੇ ਆਪਣੀ ਪੈਂਟ ਦੀ ਜੇਬ ਵਿਚੋਂ ਕੋਈ ਵਸਤੂ ਕੱਢ ਕੇ ਸੜਕ ਕਿਨਾਰੇ ਘਾਹ ਫੂਸ ਵਿੱਚ ਸੁੱਟ ਦਿੱਤੀ | ਜਿਸ ਨੇ ਆਪਣਾ ਨਾਮ ਨਿਰਮਲ ਰਾਮ ਪੁੱਤਰ ਰਤਨ ਚੰਦ ਵਾਸੀ ਜੀਉਵਾਲ ਥਾਣਾ ਕਾਠਗੜ੍ਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ ਜਿਸ ਵਲੋਂ ਸੁੱਟੀ ਹੋਈ ਪਾਰਦਰਸ਼ੀ ਲਿਫਾਫੀ ਪਾਸ ਪੁੱਜ ਕੇ ਪਾਰਦਰਸ਼ੀ ਮੋਮੀ ਲਿਫਾਫੀ ਨੂੰ ਚੁੱਕ ਕੇ ਚੈੱਕ ਕੀਤਾ ਤਾਂ 03 ਗ੍ਰਾਮ ਹੈਰੋਇਨ ਬਰਾਮਦ ਹੋਈ |