17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਿਜਲੀ ਸੋਧ ਬਿੱਲ ਅਤੇ ਖੇਤੀਬਾੜੀ ਸੀਡ ਸੋਧ ਬਿੱਲ ਦੋਵੇਂ ਕੇਂਦਰ ਸਰਕਾਰ ਤੁਰੰਤ ਰੱਦ ਕਰੇ -ਭੁਪਿੰਦਰ ਸਿੰਘ ਵੜੈਚ <br/>

ਅਜੀਤ ਡੈਸਕ 09-12-2025

ਔੜ, 8 ਦਸੰਬਰ (ਗੁਰਨਾਮ ਸਿੰਘ ਸੈਣੀ ) -ਬਿਜਲੀ ਬੋਰਡ ਦੇ ਦਫ਼ਤਰ ਅੱਗੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਧਰਨਾ ਦਿੱਤਾ ਗਿਆ ਅਤੇ ਬਿਜਲੀ ਸੋਧ ਬਿੱਲ 2025 ਅਤੇ ਖੇਤੀ ਬੀਜ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ | ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਅਤੇ ਖੇਤੀਬਾੜੀ ਸੀਡ ਸੋਧ ਬਿੱਲ ਦੋਵੇਂ ਬਿੱਲ ਕੇਂਦਰ ਸਰਕਾਰ ਤੁਰੰਤ ਰੱਦ ਕਰੇ | ਅੱਜ ਦੇ ਧਰਨੇ ਨੂੰ ਇਲਾਕਾ ਪ੍ਰਧਾਨ ਸੁਰਿੰਦਰ ਸਿੰਘ ਮਹਿਰਮਪੁਰ, ਬਿਜਲੀ ਮੁਲਾਜ਼ਮ ਜਗਤਾਰ ਸਿੰਘ ਜੇ. ਈ., ਪ੍ਰਵੇਸ਼ ਕੁਮਾਰ ਸਿੰਘ ਐਸ.ਡੀ.ਓ, ਅਮਨਦੀਪ ਸਿੰਘ, ਰਮੇਸ਼ ਕੁਮਾਰ, ਮੋਹਣ ਸਿੰਘ ਉੜਾਪੜ, ਹਰਜੀਤ ਸਿੰਘ ਫਾਂਬੜਾ, ਬਲਬੀਰ ਸਿੰਘ ਸਕੋਹਪੁਰ, ਅਵਤਾਰ ਸਿੰਘ ਸਕੋਹਪੁਰ, ਗੁਰਦੀਪ ਸਿੰਘ ਮਹਿਰਮਪੁਰ, ਕਿ੍ਸ਼ਨ ਬੇਗੋਵਾਲ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਮੰਡਲ ਦਫ਼ਤਰ ਪਾਵਰਕਾਮ ਨਵਾਂਸ਼ਹਿਰ ਦੇ ਗੇਟ ਅੱਗੇ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਰੋਸ ਮੁਜ਼ਾਹਰਾ ਅਗਲੀ ਖ਼ਬਰ ਜੁਆਇੰਟ ਫੋਰਮ ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।