17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਾਬਾ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ 'ਤੇ ਬੱਚਿਆਂ ਦੇ ਮੁਕਾਬਲੇ ਕਰਵਾਏ

ਅਜੀਤ ਡੈਸਕ 09-12-2025
ਮੁਕੰਦਪੁਰ, 8 ਦਸੰਬਰ (ਅਮਰੀਕ ਸਿੰਘ ਢੀਂਡਸਾ) - ਡਾ. ਬੀ.ਆਰ ਅੰਬੇਡਕਰ ਲਾਇਬ੍ਰੇਰੀ ਸਰਹਾਲ ਕਾਜ਼ੀਆਂ ਵਿਖੇ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ 'ਤੇ ਬੱਚਿਆਂ ਦੇ ਕੁਇਜ਼ ਅਤੇ ਖੇਡ ਮੁਕਾਬਲੇ ਕਰਵਾਏ ਗਏ | ਜਿਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਸਰਹਾਲ ਕਾਜ਼ੀਆਂ, ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ, ਸੀਨੀਅਰ ਸੈਕੰਡਰੀ ਸਕੂਲ ਚੱਕ ਬਿਲਗਾਂ ਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸਰਹਾਲ ਕਾਜ਼ੀਆਂ ਦੇ ਬੱਚਿਆਂ ਨੇ ਭਾਗ ਲਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਰਾਮ ਲਾਲ ਭਾਟੀਆ ਤੇ ਬਲਬੀਰ ਕੌਰ ਭਾਟੀਆ ਯੂ.ਐਸ.ਏ ਵੱਲੋਂ ਬੱਚਿਆਂ ਨੂੰ ਇਨਾਮ ਭੇਟ ਕੀਤੇ ਗਏ | ਇਸ ਮੌਕੇ ਬੋਲਦੇ ਹੋਏ ਰਾਮ ਲਾਲ ਭਾਟੀਆ ਯੂ.ਐਸ.ਏ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਸੋਚ ਨੂੰ ਅਪਣਾ ਕੇ ਜੀਵਨ ਵਿੱਚ ਅੱਗੇ ਵਧਣਾ ਚਾਹੀਦਾ ਹੈ | ਚੰਗਾ ਪੜ੍ਹ ਲਿਖ ਕੇ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ | ਉਹਨਾਂ ਕਿਹਾ ਕਿ ਬਾਬਾ ਸਾਹਿਬ ਨੇ ਆਪਣਾ ਸਾਰਾ ਜੀਵਨ ਦੱਬੇ, ਕੁਚਲੇ, ਗਰੀਬ ਅਤੇ ਦਲਿਤ ਵਰਗ ਦੇ ਲੋਕਾਂ ਲਈ ਵਾਰ ਦਿੱਤਾ | ਸਾਨੂੰ ਉਹਨਾਂ ਦੇ ਸੰਘਰਸ਼ ਤੋਂ ਸੇਧ ਲੈਣੀ ਚਾਹੀਦੀ ਹੈ | ਇਸ ਮੌਕੇ ਬੀ. ਆਰ ਅੰਬੇਡਕਰ ਐਜੂਕੇਸ਼ਨ ਅਤੇ ਹੈਲਥ ਕਲੱਬ ਦੇ ਪ੍ਰਧਾਨ ਲਖਵੀਰ ਸਿੰਘ, ਰਾਮ ਲਾਲ ਭਾਟੀਆ ਯੂ.ਐਸ.ਏ, ਲੈਕ. ਸੁਰਜੀਤ ਸੈਂਪਲੇ, ਦਰਬਾਰੀ ਲਾਲ ਮਿਸ਼ਨਰੀ ਆਗੂ, ਪਿ੍ਥੀ ਪਾਲ ਭਾਟੀਆ ਏ.ਐਸ.ਆਈ, ਸਨੀ ਕੁਮਾਰ, ਸੁਰਜੀਤ ਪਹਿਲਵਾਨ, ਸੁਖਜਿੰਦਰ ਪਾਲ ਬਾਗਲਾ, ਭਾਵਨਾ ਭਾਟੀਆ, ਪ੍ਰਭਜੋਤ ਕੌਰ ਅਤੇ ਬੱਚਿਆਂ ਦੇ ਮਾਪੇ ਮੌਜੂਦ ਸਨ |
ਪਿਛਲੀ ਖ਼ਬਰ ਪਿੰਡ ਨਾਈ ਮਜਾਰਾ ਵਿਖੇ ਪ੍ਰੀ-ਨਿਰਵਾਣ ਦਿਵਸ ਮਨਾਇਆ ਅਗਲੀ ਖ਼ਬਰ ਮੰਡਲ ਦਫ਼ਤਰ ਪਾਵਰਕਾਮ ਨਵਾਂਸ਼ਹਿਰ ਦੇ ਗੇਟ ਅੱਗੇ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।