ਘੁੰਮਣਾਂ, 8 ਦਸੰਬਰ (ਮਹਿੰਦਰਪਾਲ ਸਿੰਘ) - ਕਾਂਗਰਸ ਪਾਰਟੀ ਦੇ ਕੂਲਥਮ ਜੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬਿਮਲਾ ਦੇਵੀ ਪਤਨੀ ਕਮਲਜੀਤ ਬੰਗਾ ਨੇ ਚੋਣ ਪ੍ਰਚਾਰ ਵਿੱਚ ਲੋਕਾਂ ਦਾ ਭਾਰੀ ਉਤਸ਼ਾਹ ਦੇਖਦਿਆਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਧੱਕੇ ਸ਼ਾਹੀਆਂ ਅਤੇ ਲੋਕਾਂ ਪ੍ਰਤੀ ਅਨੁਸ਼ਾਸ਼ਨਹੀਣਤਾ ਨੂੰ ਦੇਖ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਕੇ ਇਨ੍ਹਾਂ ਤੋਂ ਖਹਿੜਾ ਛੁਡਵਾਉਣਾ ਚਾਹੁੰਦੇ ਹਨ | ਉਨ੍ਹਾਂ ਇਸ ਲਹਿਰ ਨੂੰ ਦੇਖ ਕੇ ਲੋਕਾਂ ਨੂੰ ਹੋਰ ਜ਼ਿਆਦਾ ਮਿਹਨਤ ਕਰਨ ਦੀ ਲੋੜ 'ਤੇ ਜੋਰ ਦਿੱਤਾ | ਯਾਦ ਰਹੇ ਕਿ ਪਹਿਲਾਂ ਵੀ ਇਹ ਪਰਿਵਾਰ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤ ਚੁੱਕਾ ਹੈ | ਬਿਮਲਾ ਦੇਵੀ ਸਾਬਕਾ ਵਾਈਸ ਚੇਅਰਮੈਨ ਬਲਾਕ ਬੰਗਾ ਦੀ ਰਹੀ ਹੈ |