17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਅਕਾਲੀ ਆਗੂਆਂ ਬਹਿਰਾਮ ਨੇ 'ਚ ਕੀਤੀ ਮੀਟਿੰਗ

ਅਜੀਤ ਡੈਸਕ 09-12-2025
ਬਹਿਰਾਮ, 8 ਦਸੰਬਰ (ਨਛੱਤਰ ਸਿੰਘ ਬਹਿਰਾਮ) - ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੋਵੇਗੀ | ਲੋਕ ਹੁਣ ਆਮ ਆਦਮੀ ਪਾਰਟੀ ਦੇ ਲਾਰਿਆ ਵਿੱਚ ਨਹੀਂ ਆਉਣਗੇ | ਇਹ ਸ਼ਬਦ ਜਥੇ. ਸੰਤੋਖ ਸਿੰਘ ਮੱਲ੍ਹਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਨਵਾਂਸ਼ਹਿਰ ਅਤੇ ਸਤਨਾਮ ਸਿੰਘ ਲਾਦੀਆਂ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਬਲਾਕ ਸੰਮਤੀ ਜੋਨ ਬਹਿਰਾਮ ਤੋਂ ਉਮੀਦਵਾਰ ਗੁਰਦਿਆਲ ਸਾਬਕਾ ਮੈਂਬਰ ਬਲਾਕ ਸੰਮਤੀ ਸਲਿੰਦਰਾ ਦੇ ਪਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਜੋਨ ਕੁਲਥਮ ਤੋਂ ਉਮੀਦਵਾਰ ਬੀਬੀ ਜਸਵਿੰਦਰ ਕੌਰ ਖੋਥੜਾਂ ਦੇ ਹੱਕ ਵਿੱਚ ਅਮਰਜੀਤ ਸਿੰਘ ਲੇਹਲ ਦੇ ਗ੍ਰਹਿ ਪਿੰਡ ਬਹਿਰਾਮ ਵਿਖੇ ਸਾਂਝੇ ਤੌਰ 'ਤੇ ਆਖੇ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਚੋਣਾਂ ਲੜੀਆਂ ਜਾ ਰਹੀਆਂ ਹਨ ਜਿਨ੍ਹਾਂ ਸੀਟਾਂ 'ਤੇ ਸਾਰਿਆਂ ਦੀ ਜਿੱਤ ਯਕੀਨੀ ਹੈ | ਇਸ ਮੌਕੇ ਗੁਰਦੀਪ ਸਿੰਘ ਮਜਾਰੀ ਸਰਕਲ ਪ੍ਰਧਾਨ ਬੰਗਾ ਦਿਹਾਤੀ, ਜਸਵਿੰਦਰ ਸਿੰਘ ਮਾਨ ਪ੍ਰਧਾਨ ਸ਼ਹਿਰੀ ਬੰਗਾ, ਨਵਦੀਪ ਸਿੰਘ ਅਨੋਖਰਵਾਲ ਸੀਨੀਅਰ ਅਕਾਲੀ ਆਗੂ, ਗੁਰਿੰਦਰ ਸਿੰਘ ਚੱਕ ਮੰਡੇਰ ਸਰਕਲ ਪ੍ਰਧਾਨ ਬਹਿਰਾਮ, ਧਰਮਿੰਦਰ ਸਿੰਘ ਸਰਕਲ ਪ੍ਰਧਾਨ ਮੇਹਲੀ, ਹਰਜੀਤਪਾਲ ਸਿੰਘ ਕਾਹਲੋਂ ਬਹਿਰਾਮ, ਮਿਸਤਰੀ ਗੁਰਮੀਤ ਸਿੰਘ ਬਹਿਰਾਮ, ਬਰਜਿੰਦਰ ਸਿੰਘ ਕਲੇਰ, ਨੰਬਰਦਾਰ ਹਰਪਾਲ ਸਿੰਘ ਕਾਹਲੋਂ, ਪਰਮਜੀਤ ਸਿੰਘ ਗਰੇਵਾਲ ਮੱਲ੍ਹਾ ਸੋਢੀਆਂ ਆਦਿ ਹਾਜਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਜਿੱਤਣ ਲਈ ਪਾਰਟੀਆਂ ਵਲੋਂ ਸਰਗਰਮੀਆਂ ਸ਼ੁਰੂ <br/> ਅਗਲੀ ਖ਼ਬਰ ਸੁੱਧਾਮਾਜਰਾ ਬਲਾਕ ਸੰਮਤੀ ਤੋਂ ਕਾਂਗਰਸ ਉਮੀਦਵਾਰ ਨਾਨਕ ਸਿੰਘ ਜੰਡੀ ਦੇ ਹੱਕ 'ਚ ਪਿੰਡ ਜੰਡੀ 'ਚ ਇਕੱਠ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।