ਨਵਾਂਸ਼ਹਿਰ, 8 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸ਼ਾਨ ਨਾਲ ਜਿੱਤੇਗਾ | ਇਹ ਪ੍ਰਗਟਾਵਾ ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਸੰਮਤੀ ਜੋਨ ਬੈਰਸੀਆਂ ਤੋਂ ਉਮੀਦਵਾਰ ਬੀਬੀ ਮਨਦੀਪ ਕੌਰ ਪਤਨੀ ਜਥੇਦਾਰ ਹਰਦੀਪ ਸਿੰਘ ਬਾਜਵਾ ਅਤੇ ਜ਼ਿਲ੍ਹਾ ਪ੍ਰੀਸ਼ਦ ਬੈਰਸੀਆਂ ਤੋਂ ਉਮੀਦਵਾਰ ਅੰਗਰੇਜ ਰਾਮ ਦੇ ਹੱਕ ਵਿੱਚ ਪਿੰਡ ਕੋਟ ਰਾਂਝਾ ਵਿੱਚ ਮੀਟਿੰਗ ਦੌਰਾਨ ਕੀਤਾ | ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ | ਇਸ ਨੇ ਜੋ ਵੀ ਵਾਅਦੇ ਚੋਣਾਂ ਦੌਰਾਨ ਕੀਤੇ ਸਨ ਉਹਨਾਂ 'ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਇਸ ਸਮੇਂ ਲੋਕ ਇਸ ਸਰਕਾਰ ਤੋਂ ਤੰਗ ਆ ਚੁੱਕੇ ਹਨ, ਉਹਨਾਂ ਆਖਿਆ ਕਿ ਬਲਾਕ ਸੰਮਤੀ ਚੋਣਾਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਲੋਕ ਮੌਜੂਦਾ ਸਰਕਾਰ ਨੂੰ ਸਬਕ ਸਿਖਾਉਣਗੇ | ਇਸ ਮੌਕੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਆਖਿਆ ਕਿ ਇਸ ਸਮੇਂ ਆਪ ਸਰਕਾਰ ਨੂੰ ਸਬਕ ਸਿਖਾਉਣ ਦੀ ਲੋੜ ਹੈ | ਉਹਨਾਂ ਆਖਿਆ ਕਿ ਪਾਰਟੀ ਚੋਣਾਂ 'ਚ ਕਿਸੇ ਕਿਸਮ ਦਾ ਧੱਕਾ ਨਹੀਂ ਹੋਣ ਦੇਵੇਗੀ | ਇਸ ਮੌਕੇ 'ਤੇ ਪਾਰਟੀ ਦੇ ਵੱਖ-ਵੱਖ ਆਗੂ ਵੀ ਹਾਜ਼ਰ ਸਨ |