ਔੜ/ ਝਿੰਗੜਾਂ, 9 ਦਸੰਬਰ (ਕੁਲਦੀਪ ਸਿੰਘ ਝਿੰਗੜ) - ਸੂਬੇ ਵਿੱਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਦੇ ਜੋਨ ਗੁਣਾਚੌਰ ਤੋਂ ਬਲਾਕ ਸੰਮਤੀ ਉਮੀਦਵਾਰ ਸ਼ਿਵ ਰਾਜ ਆਪਣੇ ਸਾਥੀ ਸਮਰਥਕ ਮਨਧੀਰ ਸਿੰਘ ਚੱਠਾ, ਸਰਬਜੀਤ ਸਿੰਘ ਸੱਬਾ, ਸਰਪੰਚ ਤਲਵਿੰਦਰ ਸਿੰਘ ਸ਼ੇਰਗਿੱਲ ਹੁਰਾਂ ਨਾਲ ਪਿੰਡ ਝਿੰਗੜਾਂ ਵਿਖੇ ਆਪ ਪਾਰਟੀ ਆਗੂ ਜਥੇਦਾਰ ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਦੀ ਅਗਵਾਈ ਹੇਠ ਚੋਣ ਮੀਟਿੰਗ ਕੀਤੀ ਗਈ | ਉਨ੍ਹਾਂ ਸੂਬੇ ਦੀ ਆਪ ਸਰਕਾਰ ਵਲੋਂ ਸੂਬੇ ਦੇ ਵਿਕਾਸ ਕਾਰਜਾਂ ਤੇ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਪਾਰਟੀ ਨੂੰ ਜਿਤਾਉਣ ਦੀ ਬੇਨਤੀ ਕੀਤੀ | ਆਪ ਆਗੂ ਜਥੇਦਾਰ ਰਣਜੀਤ ਸਿੰਘ ਝਿੰਗੜ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਭਰੋਸਾ ਦੁਆਇਆ ਕਿ ਪਿੰਡ ਝਿੰਗੜਾਂ ਤੋਂ ਪਾਰਟੀ ਉਮੀਦਵਾਰ ਸ਼ਿਵ ਰਾਜ ਨੂੰ ਭਾਰੀ ਵੋਟਾਂ ਪਾ ਕੇ ਸ਼ਾਨ ਨਾਲ ਜਿਤਾਉਣ ਦਾ ਭਰੋਸਾ ਦਿੱਤਾ | ਉਨ੍ਹਾਂ ਪਾਰਟੀ ਉਮੀਦਵਾਰ ਤੇ ਸਾਥੀ ਸਮਰਥਕਾਂ ਅਤੇ ਪਿੰਡ ਵਾਸੀਆਂ ਦਾ ਮੀਟਿੰਗ ਵਿੱਚ ਪੁੱਜਣ 'ਤੇ ਧੰਨਵਾਦ ਕੀਤਾ | ਇਸ ਮੌਕੇ ਅਧਿਕਾਰਤ ਪੰਚ ਬਹਾਦਰ ਸਿੰਘ ਮਹਿਮੀ, ਪੰਚ ਤਰਸੇਮ ਲਾਲ ਮਹਿਮੀ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਬਲਵਿੰਦਰ ਸਿੰਘ ਪੰਚ, ਬਿਸ਼ਨ ਝਿੰਗੜ, ਸੰਦੀਪ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਮੱਖਣ ਮਹਿਮੀ, ਲੱਖਾ ਸਿੰਘ, ਸੁਰਿੰਦਰ ਸਿੰਘ, ਜਸਕਰਨ ਸਿੰਘ, ਦਵਿੰਦਰ ਪਾਲ ਬਿੱਲਾ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |