ਕਟਾਰੀਆਂ, 9 ਦਸੰਬਰ (ਪ੍ਰੇਮੀ ਸੰਧਵਾਂ) - ਜ਼ਿਲ੍ਹਾ ਪ੍ਰੀਸ਼ਦ ਇਸਤਰੀ ਰਿਜਰਵ ਜੋਨ ਕੁਲਥਮ ਤੋਂ ਕਾਂਗਰਸ ਪਾਰਟੀ ਦੀ ਨਿਧੜਕ ਉਮੀਦਵਾਰ ਸਰਪੰਚ ਬਿਮਲਾ ਦੇਵੀ ਬੰਗਾ ਪਤਨੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ, ਬਲਾਕ ਸੰਮਤੀ ਜੋਨ ਸੰਧਵਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੈਡਮ ਰਮਨਪ੍ਰੀਤ ਕੌਰ ਪਤਨੀ ਸਮਾਜ ਸੇਵੀ ਸੁਰਜੀਤ ਸਿੰਘ ਸੰਧੂ ਵਾਸੀ ਸੰਧਵਾਂ, ਜ਼ਿਲ੍ਹਾ ਪ੍ਰੀਸ਼ਦ ਜੋਨ ਬਾਹੜੋਵਾਲ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੀ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੈਡਮ ਕਮਲਜੀਤ ਕੌਰ ਪਤਨੀ ਕਾਂਗਰਸੀ ਆਗੂ ਸੁਖਦੇਵ ਸਿੰਘ ਚੇਤਾ ਅਤੇ ਬਲਾਕ ਸੰਮਤੀ ਜੋਨ ਕਟਾਰੀਆਂ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜ ਰਹੇ ਜਰਨੈਲ ਸਿੰਘ ਕਟਾਰੀਆਂ ਤੇ ਗਰੀਬਾਂ ਦੇ ਹਮਦਰਦ ਨੇ ਲੋਕਾਂ ਨੂੰ ਹੱਥ ਜੋੜ ਕੇ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ 'ਚ ਕਾਂਗਰਸੀ ਪਾਰਟੀ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ ਤਾਂ ਜੋ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਸਕੇ | ਇਸ ਮੌਕੇ ਬਲਦੇਵ ਸਿੰਘ ਮਕਸੂਦਪੁਰ, ਹਰਬੰਤ ਸਿੰਘ, ਜੋਗਾ ਸਿੰਘ, ਸ਼ਿੰਗਾਰਾ ਸਿੰਘ, ਅਮਨਦੀਪ ਸਿੰਘ, ਆਤਮਾ ਸਿੰਘ, ਰੂਪ ਲਾਲ ਚੇਤਾ ਆਦਿ ਹਾਜ਼ਰ ਸਨ |