ਸਮੁੰਦੜਾ, 9 ਦਸੰਬਰ (ਤੀਰਥ ਸਿੰਘ ਰੱਕੜ)-ਜ਼ਿਲ੍ਹਾ ਪਰਿਸ਼ਦ ਜ਼ੋਨ ਪਨਾਮ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਰਾਜਵਿੰਦਰ ਕੌਰ ਵਲੋਂ ਪਿੰਡ ਚੱਕ ਗੁਰੂ, ਪਨਾਮ, ਨਾਜਰਪੁਰ ਆਦਿ ਵਿਖੇ ਚੋਣ ਇਕੱਠ ਕੀਤੇ ਗਏ ਅਤੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲਾਮਬੰਦ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਦੇ ਪਤੀ ਬਾਬਾ ਬਲਰਾਮ ਸਿੰਘ ਖੁਰਾਲਗੜ੍ਹ ਵਾਲਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹਲਕਾ ਗੜ੍ਹਸ਼ੰਕਰ-ਮਾਹਿਲਪੁਰ ਦੇ ਸਾਰੇ ਦੇ ਸਾਰੇ ਜ਼ੋਨਾਂ ਤੋਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਲਈ ਉਮੀਦਵਾਰ ਐਲਾਨੇ ਗਏ ਹਨ ਅਤੇ ਜਿਨ੍ਹਾਂ ਵੱਲੋਂ ਪਾਰਟੀ ਵੱਲੋਂ ਕੀਤੇ ਗਏ ਵਿਕਾਸ ਦੇ ਕੰਮਾਂ ਦੇ ਆਧਾਰ 'ਤੇ ਪਿੰਡ-ਪਿੰਡ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ, ਜਦਕਿ ਵਿਰੋਧੀ ਪਾਰਟੀਆਂ ਨੂੰ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਖੜੇ ਕਰਨ ਲਈ ਉਮੀਦਵਾਰ ਨਹੀਂ ਲੱਭ ਰਹੇ ਸਨ ਅਤੇ ਨਾ ਹੀ ਸਰਕਾਰ ਦੇ ਖ਼ਿਲਾਫ਼ ਬੋਲਣ ਲਈ ਕੋਈ ਮੁੱਦਾ ਲੱਭ ਰਿਹਾ ਹੈ | ਇਸੇ ਤਰ੍ਹਾਂ ਪੰਚਾਇਤ ਸੰਮਤੀ ਸਮੁੰਦੜਾ ਜ਼ੋਨ ਤੋਂ ਉਮੀਦਵਾਰ ਅਨੂਪ ਕੁਮਾਰ ਨੇ ਪਿੰਡ ਚੱਕ ਗੁਰੂ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜਿ੍ਹਆ ਜਾ ਰਿਹਾ ਹੈ, ਜਿਸ ਦੇ ਆਧਾਰ 'ਤੇ ਉਨ੍ਹਾਂ ਦੀ ਜਿੱਤ ਯਕੀਨੀ ਹੈ | ਇਸ ਮੌਕੇ ਜੈ ਕਿ੍ਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਬਲਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ, ਚਰਨਜੀਤ ਸਿੰਘ ਚੰਨੀ ਸੰਯੁਕਤ ਇੰਚਾਰਜ ਹਲਕਾ ਗੜ੍ਹਸ਼ੰਕਰ, ਕਾਜਲ ਕੁਮਾਰ ਸਮੁੰਦੜਾ, ਮਾਸਟਰ ਅਸ਼ੋਕ ਕੁਮਾਰ, ਲਖਵੀਰ ਸਿੰਘ ਆੜ੍ਹਤੀ, ਅਜਮੇਰ ਸਿੰਘ ਸਰਪੰਚ ਰਾਮਗੜ੍ਹ, ਰਾਮ ਤੀਰਥ ਸਿੰਘ, ਅਜਮੇਰ ਸਿੰਘ, ਮੱਖਣ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਹਰਭਜਨ ਸਿੰਘ, ਜਸਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |