ਪੋਜੇਵਾਲ ਸਰਾਂ, 9 ਦਸੰਬਰ (ਨਵਾਂਗਰਾਈਾ)-ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿੱਚ ਸਾਲ 2026-27 ਲਈ ਛੇਵੀਂ ਜਮਾਤ ਦੇ ਦਾਖ਼ਲੇ ਲਈ ਦਾਖਲਾ ਪ੍ਰੀਖਿਆ 13 ਦਸੰਬਰ 2025 ਨੂੰ ਸਵੇਰੇ 11.30 ਤੋਂ 1.30 ਵਜੇ ਤੱਕ ਹੋਵੇਗੀ | ਇਸ ਸਬੰਧੀ ਵਿਦਿਆਲਿਆ ਦੇ ਪਿ੍ੰ. ਰਵਿੰਦਰ ਕੁਮਾਰ ਨੇ ਦੱਸਿਆ ਕਿ ਬਲਾਕ ਬੰਗਾ ਦੇ ਵਿਦਿਆਰਥੀਆਂ ਦੇ ਰੋਲ ਨੰਬਰ ਕਾਰਡਾਂ 'ਤੇ ਸੀ.ਬੀ.ਐਸ਼.ਈ ਵਲੋਂ ਗਲਤੀ ਨਾਲ ਪ੍ਰੀਖਿਆ ਕੇਂਦਰ ਦਾ ਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਬੰਗਾ ਲਿਖਿਆ ਗਿਆ ਹੈ, ਜਦਕਿ ਬਲਾਕ ਬੰਗਾ ਦੇ ਵਿਦਿਆਰਥੀਆਂ ਦਾ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਬੰਗਾ ਹੈ | ਇਸ ਸਬੰਧੀ ਪਿ੍ੰਸੀਪਲ ਰਵਿੰਦਰ ਕੁਮਾਰ ਨੇ ਬਲਾਕ ਬੰਗਾ ਦੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 13 ਦਸੰਬਰ ਨੂੰ ਸਮੇਂ ਸਿਰ ਆਪਣੇ ਬੱਚਿਆ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਬੰਗਾ ਵਿਖੇ ਲੈ ਕੇ