13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਮੁਲਾਜ਼ਮ ਫੈੱਡਰੇਸ਼ਨ ਵਲੋਂ ਨਵੇਂ ਸਾਲ 2026 ਦਾ ਕਲੰਡਰ ਜਾਰੀ <br/>

ਅਜੀਤ ਡੈਸਕ 29-12-2025
ਦਸੂਹਾ, 28 ਦਸੰਬਰ (ਕੌਸ਼ਲ)- ਗਜ਼ਟਿਡ ਤੇ ਨਾਨ ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ ਅਤੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫੈਡਰੇਸ਼ਨ ਦੀ ਇਕਾਈ ਦਸੂਹਾ ਵਲੋਂ ਤਹਿਸੀਲ ਪੱਧਰ ਤੇ ਨਵੇਂ ਸਾਲ 2026 ਦਾ ਕਲੰਡਰ ਰੀਲੀਜ਼ ਕੀਤਾ ਗਿਆ | ਇਸ ਮੌਕੇ ਤਹਿਸੀਲ ਪ੍ਰਧਾਨ ਬਲਜੀਤ ਸਿੰਘ ਨੇ ਦੱਸਿਆ ਕਿ ਫੈਡਰੇਸ਼ਨ ਦੀਆਂ ਗਤੀਵਿਧੀਆਂ ਨੂੰ ਦਰਸਾਉਂਦਾ ਹੋਇਆ ਇਹ ਕਲੰਡਰ ਸਾਨੂੰ ਸਾਰਾ ਸਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਵੱਲੋਂ ਪਾਏ ਗਏ ਪੂਰਨਿਆਂ 'ਤੇ ਚੱਲਦੇ ਰਹਿਣ ਦੀ ਪੇ੍ਰਰਨਾ ਦਿੰਦਾ ਰਹੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਭਰ ਦੀਆਂ 23 ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ, ਕਰਮਚਾਰੀਆਂ, ਮਜ਼ਦੂਰਾਂ ਅਤੇ ਵਿਦਿਆਰਥੀਆਂ ਦੀਆਂ ਜਥੇਬੰਦੀਆਂ ਵੱਲੋਂ ਸਮਾਜ ਦੇ ਸੰਵਿਧਾਨਕ ਹੱਕਾਂ ਦੀ ਪ੍ਰਾਪਤੀ ਅਤੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਦੇ ਮੁਲਾਜ਼ਮਾਂ ਦੀ ਭਲਾਈ ਲਈ ਤਿਆਰ ਕੀਤੀ ਗਈ | ਰਮੇਸ਼ ਕੁਮਾਰ ਗੈਂਟਾ ਕਮਿਸ਼ਨ ਰਿਪੋਰਟ ਨੂੰ ਜਨਤਕ ਕਰਵਾਉਣ ਲਈ ਅਗਲੇ ਸਾਲ 4 ਜਨਵਰੀ ਨੂੰ ਸੰਗਰੂਰ ਵਿਖੇ ਵਿਸ਼ਾਲ ਸ਼ਾਂਤਮਈ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਪਾਲ, ਲੈਕਚਰਾਰ ਕਸ਼ਮੀਰ ਸਿੰਘ, ਲੈਕਚਰਾਰ ਦਲਜੀਤ ਸਿੰਘ, ਮਾਸਟਰ ਲਖਵੀਰ ਸਿੰਘ, ਬਲਵਿੰਦਰ ਸਿੰਘ, ਮਨਿੰਦਰ ਸਿੰਘ, ਰਵਿੰਦਰ ਕੁਮਾਰ, ਜਸਵੀਰ ਸਿੰਘ ਬੋਦਲ ਲਾਇਬ੍ਰੇਰੀਅਨ, ਦਲਜੀਤ ਸਿੰਘ ਅਤੇ ਮਾਸਟਰ ਜਗਦੀਪ ਸਿੰਘ ਰੋਮੀ ਆਦਿ ਸ਼ਾਮਲ ਸਨ |

ਪਿਛਲੀ ਖ਼ਬਰ ਭਾਰਤ ਸਰਕਾਰ ਨੇ ਜ਼ਿਲ੍ਹੇ ਦੇ 10 ਸਕੂਲਾਂ ਨੂੰ ਗਰੀਨ ਸਕੂਲ ਐਲਾਨਿਆ <br/> ਅਗਲੀ ਖ਼ਬਰ ਮੀਰੀ-ਪੀਰੀ ਸੁਸਾਇਟੀ ਦੇ ਵਿਦਿਆਰਥੀ ਵਲੋਂ ਬਾਬਾ ਹਰਿਵੱਲਭ ਸੰਗੀਤ ਪ੍ਰਤੀਯੋਗਤਾ 'ਚ ਤੀਸਰਾ ਸਥਾਨ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।