13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਉੜਾਪੜ ਵਿਖੇ ਸ਼ਰਧਾ ਨਾਲ ਮਨਾਇਆ ਸ਼ਹੀਦੀ ਦਿਹਾੜਾ <br/>

ਅਜੀਤ ਡੈਸਕ 29-12-2025
ਉੜਾਪੜ/ਲਸਾੜਾ, 28 ਦਸੰਬਰ (ਲਖਵੀਰ ਸਿੰਘ ਖੁਰਦ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਹਾੜੇ 'ਤੇ ਪਿੰਡ ਉੜਾਪੜ, ਚੱਕਦਾਨਾ, ਲਸਾੜਾ ਅਤੇ ਖੁਰਦ ਆਦਿ ਪਿੰਡਾਂ ਦੀਆਂ ਸੰਗਤਾਂ ਵਲੋਂ ਵੈਰਾਗਮਈ ਮਾਹੌਲ ਵਿਚ ਸ਼ਰਧਾ ਨਾਲ ਮਨਾਏ ਗਏ ਹਨ | ਬੀਬੀਆਂ ਵਲੋਂ ਕਈ ਦਿਨਾਂ ਤੋਂ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾ ਰਹੇ ਹਨ | ਇਥੋਂ ਦੇ ਇਤਿਹਾਸਕ ਗੁਰਦਵਾਰਾ ਸ਼ਹੀਦ ਗੰਜ ਸਾਹਿਬ ਉੜਾਪੜ ਵਿਖੇ ਵੀ ਇਹ ਦਿਹਾੜਾ ਸਮੂਹ ਇਲਾਕਾ ਨਿਵਾਸੀ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਅਮਿ੍ਤ ਵੇਲੇ ਸ਼੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸੰਗਤਾਂ ਵਲੋਂ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਦੁੱਧ ਦੇ ਲੰਗਰ ਲਗਾਏ ਗਏ | ਛੋਟੇ-ਛੋਟੇ ਬੱੱਚਿਆਂ ਵਲੋਂ ਸੁੰਦਰ ਦੁਮਾਲੇ ਸਜਾਕੇ ਗੁਰੂ ਘਰ ਵਿਖੇ ਹਾਜਰੀ ਲਗਵਾਈ ਗਈ ਅਤੇ ਕਮੇਟੀ ਮੈਂਬਰਾਂ ਵਲੋਂ ਬੱੱਚਿਆਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਅਵਤਾਰ ਸਿੰਘ, ਗੁਰਮੇਲ ਸਿੰਘ ਗੋਬਿੰਦਾ, ਬਾਬਾ ਚਰਨ ਸਿੰਘ, ਸੇਵਾ ਸਿੰਘ, ਤਰਲੋਕ ਸਿੰਘ, ਅਮਰੀਕ ਸਿੰਘ, ਸਰਪੰਚ ਭਿੁਪੰਦਰ ਸਿੰਘ, ਪਿਆਰਾ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਲਾਕ ਪੱਧਰੀ ਕਰਾਟੇ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਨੌਜਵਾਨਾਂ ਨੂੰ ਕਾਨੂੰਨੀ ਹੱਕਾਂ ਬਾਰੇ ਦਿੱਤੀ ਜਾਣਕਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।