14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ <br/>

ਅਜੀਤ ਡੈਸਕ 29-12-2025
ਸਮੁੰਦੜਾ, 28 ਦਸੰਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਸਜਾਏ ਗਏ ਰਾਤਰੀ ਦੇ ਦੀਵਾਨਾਂ 'ਚ ਭਾਈ ਰਾਮ ਸਿੰਘ ਹਜੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਅਨੰਦਪੁਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਗੁਰਮਤਿ ਵਿਚਾਰਾਂ ਅਤੇ ਸ਼ਹੀਦਾਂ ਦੇ ਲਹੂ ਭਿੱਜੇ ਇਤਿਹਾਸ ਤੋਂ ਜਾਣੂ ਕਰਵਾਇਆ | ਉਨ੍ਹਾਂ ਤੋਂ ਉਪਰੰਤ ਪੰਥ ਪ੍ਰਸਿੱਧ ਢਾਡੀ ਗਿਆਨੀ ਸਰੂਪ ਸਿੰਘ ਕੰਡਿਆਣਾ ਦੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਿਤ ਇਤਿਹਾਸ ਸਰਵਣ ਕਰਾਉਂਦਿਆਂ ਸੰਗਤਾਂ ਨੂੰ ਸਿੱਖੀ ਸਿਧਾਂਤਾਂ ਅਤੇ ਗੁਰਬਾਣੀ ਅਨੁਸਾਰ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੱਚੀ ਜਸਲੀਨ ਕੌਰ ਅਤੇ ਸਾਥੀ ਲੜਕੀਆਂ ਵੱਲੋਂ ਇਤਿਹਾਸਕ ਕਵਿਤਾਵਾਂ ਗਾਇਨ ਕੀਤੀਆਂ ਗਈਆਂ | ਇਸ ਮੌਕੇ ਮੱਖਣ ਸਿੰਘ ਮੁੱਖ ਸੇਵਾਦਾਰ, ਗੁਰਦੇਵ ਸਿੰਘ ਖਾਲਸਾ, ਜਗਤਾਰ ਸਿੰਘ ਭੱਠਲ, ਮਾਸਟਰ ਨਿਰਮਲ ਸਿੰਘ, ਗਿਆਨੀ ਜਸਬੀਰ ਸਿੰਘ ਭੱਠਲ, ਮੋਹਨ ਸਿੰਘ ਗਿੱਲ, ਬਹਾਦਰ ਸਿੰਘ, ਰਸ਼ਪਾਲ ਸਿੰਘ ਰੱਕੜ, ਕੈਪਟਨ ਅਮਰਜੀਤ ਸਿੰਘ ਭੱਠਲ, ਅਰਸ਼ਦੀਪ ਸਿੰਘ, ਹਰਮਨਜੋਤ ਸਿੰਘ, ਪ੍ਰਦੀਪ ਸਿੰਘ, ਸੁਖਰਾਜ ਸਿੰਘ, ਰਮਨ ਸਿੰਘ, ਨਿਸ਼ਾਨ ਸਿੰਘ ਸਮੁੰਦੜਾ ਮੈਂਬਰ ਬਲਾਕ ਸੰਮਤੀ, ਹਰਭਜਨ ਸਿੰਘ, ਨਰਿੰਦਰ ਸਿੰਘ ਚੱਕ ਸਿੰਘਾ, ਡਾ. ਮੰਗਤ ਰਾਏ, ਜਸਪ੍ਰੀਤ ਸਿੰਘ, ਅਮਰਜੀਤ ਸਿੰਘ ਗਿੱਲ ਪੁਰਤਗਾਲ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਨੇ ਸਿੱਖ ਧਰਮ ਦੀ ਹੋਂਦ ਨੂੰ ਬਚਾਉਣ ਲਈ ਆਪਣੀ ਕੁਰਬਾਨੀ ਦਿੱਤੀ -ਬਾਬਾ ਜਸਦੀਪ ਸਿ... ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਮੁਕੰਦਪੁਰ ਵਲੋਂ ਫ੍ਰੀ ਮੈਡੀਕਲ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।