05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪੰਜਾਬ ਯੂਥ ਕਾਂਗਰਸ ਵਲੋਂ ਪੰਜਾਬ 'ਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪ੍ਰਦਰਸ਼ਨ <br/>

ਪੰਜਾਬ ਯੂਥ ਕਾਂਗਰਸ ਵਲੋਂ ਰੋਸ ਮਾਰਚ ਕਰਨ ਉਪਰੰਤ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਪੁਤਲਾ ਫੂਕਦੇ ਹੋਏ | ਤਸਵੀਰ : ਹਰਮਿੰਦਰ ਸਿੰਘ ਪਿੰਟੂ | <br/> 30-12-2025
ਨਵਾਂਸ਼ਹਿਰ, 29 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਪੰਜਾਬ 'ਚ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਵੱਖ-ਵੱਖ ਆਗੂਆਂ ਦਾ ਪੁਤਲਾ ਫੂਕਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਸੁਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹਿ ਗਈ, ਨਿਤ ਦਿਨ ਕਤਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਯੂਥ ਕਾਂਗਰਸ ਵੱਲੋਂ ਪੁਤਲਾ ਫੂਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਪੰਜਾਬ ਵਿੱਚ ਕਾਨੂੰਨ ਨੂੰ ਸਖ਼ਤ ਤੋਂ ਸਖ਼ਤ ਕੀਤਾ ਜਾਵੇ | ਇਸ ਮੌਕੇ ਅਜੇ ਕੁਮਾਰ ਜਨਰਲ ਸੈਕਟਰੀ ਪੰਜਾਬ ਆਜ਼ਾਦ ਟੈਕਸੀ ਯੂਨੀਅਨ, ਸ਼ਿਵ ਕੁਮਾਰ, ਪਰਮਵੀਰ ਸਿੰਘ ਢਾਂਡੇ, ਕਟਵਾਲ ਜਨਰਲ ਸਕੱਤਰ ਪੰਜਾਬ ਅਤੇ ਵੱਡੀ ਗਿਣਤੀ ਵਿੱਚ ਯੂਥ ਦੇ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਨਵੇਂ ਸਾਲ ਦਾ ਸ਼ੁਕਰਾਨਾ ਸਮਾਗਮ 1 ਨੂੰ ਅਗਲੀ ਖ਼ਬਰ ਬੰਗਲਾ ਦੇਸ਼ 'ਚ ਹਿੰਦੂਆਂ 'ਤੇ ਹੋ ਰਹੇ ਹਮਲਿਆਂ ਦੇ ਖਿਲਾਫ਼ ਮੰਗ ਪੱਤਰ ਦਿੱਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।