04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮੱਲ੍ਹਾ ਬੇਦੀਆਂ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਸ਼ਹੀਦੀ ਜੋੜ ਮੇਲ ਸਭਾ ਨੂੰ ਸਮਰਪਿਤ ਧਾਰਮਿਕ ਸਮਾਗਮ <br/>

ਪਿੰਡ ਮੱਲਾ ਬੇਦੀਆਂ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਕਰਵਾਏ ਸ਼ਹੀਦੀ ਜੋੜ ਮੇਲ ਸਭਾ ਦੌਰਾਨ ਢਾਡੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਸੇਵਾਦਾਰ ਭਾਈ ਰਵਿੰਦਰ ਸਿੰਘ ਮੱਲਾ ਬੇਦੀਆਂ ਤੇ ਹੋਰ ਤੇ ਹਾਜ਼ਰ ਸੰਗਤ | ਤਸਵੀਰ : ਕੁਲਦੀਪ ਸਿੰਘ ਝਿੰਗੜ <br/> 30-12-2025
ਔੜ/ਝਿੰਗੜਾਂ, 29 ਦਸੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਮੱਲਾ ਬੇਦੀਆਂ ਨੇੜੇ ਜਾਂਦੀ ਬਿਸਤ ਦੁਆਬ ਨਹਿਰ ਦੇ ਨਜ਼ਦੀਕ ਸੁਸ਼ੋਭਿਤ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀ, ਇਲਾਕਾ ਨਿਵਾਸੀ ਅਤੇ ਐਨ.ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਗੁਜਰ ਕੌਰ ਜੀ ਤੇ ਚਾਰ ਸਾਹਿਬਜ਼ਾਦਿਆਂ, ਭਾਈ ਸੰਗਤ ਸਿੰਘ ਜੀ ਅਤੇ ਸਮੂਹ ਸਹੀਦਾਂ ਸਿੰਘਾਂ ਦੀ ਲਾਸਾਨੀ ਤੇ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਸਭਾ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਰੱਖੇ ਗਏ ਸ੍ਰੀ ਆਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿੱਚ ਪੰਥ ਦੇ ਮਹਾਨ ਰਾਗੀਆਂ-ਢਾਡੀਆਂ ਤੋਂ ਇਲਾਵਾ ਨਾਮਵਰ ਢਾਡੀ ਗਿਆਨੀ ਸਰਬਜੀਤ ਸਿੰਘ ਖਾਲਸਾ, ਫਰਾਲੇ ਵਾਲੀਆਂ ਬੀਬੀਆਂ ਦੇ ਜਥੇ ਵਲੋਂ ਸ਼ਹੀਦੀ ਢਾਡੀ ਵਾਰਾਂ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ | ਮੁੱਖ ਸੇਵਾਦਾਰ ਭਾਈ ਰਵਿੰਦਰ ਸਿੰਘ ਮੱਲਾ ਬੇਦੀਆਂ ਨੇ ਸ਼ਹੀਦੀ ਜੋੜ ਮੇਲ ਸਭਾ ਵਿੱਚ ਪੁੱਜੀਆਂ ਸਮੂਹ ਸੰਗਤਾਂ, ਦਾਨੀ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਢਾਡੀ ਜਥੇ ਅਤੇ ਦਾਨੀ ਸੇਵਾਦਾਰਾਂ ਨੂੰ ਗੁਰੂ ਜੀ ਦੀ ਬਖਸ਼ਸ਼ਿ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਕੁਲਵੰਤ ਸਿੰਘ ਬੰਤ, ਭਜਨ ਸਿੰਘ ਗਰਚਾ ਯੂ.ਐਸ.ਏ, ਬਲਵਿੰਦਰ ਸਿੰਘ ਗਰਚਾ, ਨਰਿੰਦਰ ਸਿੰਘ ਪੁਰੇਵਾਲ, ਧਰਮਿੰਦਰ ਸਿੰਘ ਨੰਗਲ ਖੁਰਦ, ਪਰਗਟ ਸਿੰਘ ਸੋਢੀ, ਨੰਬਰਦਾਰਨੀ ਸੁਰਿੰਦਰ ਕੌਰ ਤੋਂ ਇਲਾਵਾ ਪਿੰਡ ਵਾਸੀ ਤੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਬੇਸਹਾਰਾ ਪਸ਼ੂਆਂ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਣਾਇਆ ਹੋਇਆ ਹੈ ਨਰਕ ਅਗਲੀ ਖ਼ਬਰ ਮੁਖਤਿਆਰ ਸਿੰਘ ਨਮਿਤ ਅੰਤਿਮ ਅਰਦਾਸ 2 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।