03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪੱਲੀ-ਝਿੱਕੀ ਵਿਖੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਯਾਦ 'ਚ ਰਾਤਰੀ ਸਮਾਗਮ ਕਰਵਾਏ <br/>

ਅਜੀਤ ਡੈਸਕ 30-12-2025
ਬੰਗਾ, 29 ਦਸੰਬਰ (ਕੁਲਦੀਪ ਸਿੰਘ ਪਾਬਲਾ)-ਪਿੰਡ ਪੱਲੀ-ਝਿੱਕੀ ਵਿਖੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਨਗਰ ਨਿਵਾਸੀ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਪੰਜ ਰੋਜ਼ਾ ਰਾਤਰੀ ਸਮਾਗਮ ਕਰਵਾਏ ਗਏ | ਇਸ ਦੌਰਾਨ ਰਾਤਰੀ ਸਮਾਗਮਾਂ 'ਚ ਗੁਰਦੁਆਰਾ ਸਿੰਘ ਸਭਾ ਪੱਲੀ-ਝਿੱਕੀ ਦੇ ਹੈਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਚਮਕੌਰ ਸਾਹਿਬ ਵਾਲਿਆਂ ਦੇ ਵੱਲੋਂ ਗੁਰਬਾਣੀ ਕੀਰਤਨ ਗੁਰਮਤਿ ਵਿਚਾਰਾਂ ਰਾਹੀ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਇਤਿਹਾਸ ਸਰਵਣ ਕਰਾਉਂਦਿਆਂ ਸੰਗਤਾਂ ਨੂੰ ਸਿੱਖੀ ਸਿਧਾਂਤਾਂ ਅਤੇ ਗੁਰਬਾਣੀ ਅਨੁਸਾਰ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਦੌਰਾਨ ਛੋਟੇ ਬੱਚਿਆਂ ਨੇ ਕਵਿਤਾਵਾਂ ਗਾਇਨ ਕੀਤੀਆਂ | ਇਹ ਸਮਾਗਮ ਸੇਵਾ ਬਲਬੀਰ ਸਿੰਘ ਯੂ.ਐਸ.ਏ, ਜਸਬੀਰ ਸਿੰਘ ਕੈਨੇਡਾ, ਰਜਿੰਦਰ ਸਿੰਘ ਕਾਲਾ ਪਾਬਲਾ ਯੂ.ਕੇ, ਵਾਇਸ ਪ੍ਰਧਾਨ ਕੁਲਦੀਪ ਸਿੰਘ ਪਾਬਲਾ ਅਜੀਤ ਪੱਤਰਕਾਰ, ਸਮੂਹ ਪ੍ਰਬੰਧਕ ਕਮੇਟੀ ਵੱਲੋਂ ਬਿਸਕੁਟਾਂ ਅਤੇ ਦੁੱਧ ਦੇ ਲੰਗਰ ਦੀ ਸੇਵਾ ਕੀਤੀ ਗਈ | ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਨਗਰ ਨਿਵਾਸੀ ਸੰਗਤਾਂ ਨੇ ਹਾਜ਼ਰੀ ਲਗਾਈ |

ਪਿਛਲੀ ਖ਼ਬਰ ਨਰੇਗਾ ਕਾਨੂੰਨ ਖ਼ਤਮ ਕਰਨ ਵਿਰੁੱਧ ਮੁਲਾਜ਼ਮਾਂ ਨੇ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ <br/> ਅਗਲੀ ਖ਼ਬਰ ਮੌਤ ਤੋਂ ਬਾਅਦ ਸਰੀਰ ਦਾਨ ਕਰਨਾ ਹੈ ਮਹਾਂ ਦਾਨ -ਰਤਨ ਕੁਮਾਰ ਜੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।