03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਨਰੇਗਾ ਕਾਨੂੰਨ ਖ਼ਤਮ ਕਰਨ ਵਿਰੁੱਧ ਮੁਲਾਜ਼ਮਾਂ ਨੇ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ <br/>

ਨਰੇਗਾ ਕਾਨੂੰਨ ਖ਼ਤਮ ਕਰਨ ਵਿਰੁੱਧ ਨਰੇਗਾ ਮੁਲਾਜ਼ਮਾਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਦੇ ਹੋਏ ਤੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦੇਣ ਸਮੇਂ | ਤਸਵੀਰਾਂ : ਹਰਮਿੰਦਰ ਸਿੰਘ ਪਿੰਟੂ <br/> 30-12-2025
ਨਵਾਂਸ਼ਹਿਰ, 29 ਦਸਬੰਰ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ)-ਐਕਸ਼ਨ ਪੰਜਾਬ ਵੱਲੋ ਕੇਂਦਰ ਵਿੱਚ ਤੀਸਰੀ ਵਾਰ ਸੱਤਾ 'ਚ ਆਈ ਮੋਦੀ ਸਰਕਾਰ ਵੱਲੋਂ 20 ਸਾਲ ਪੁਰਾਣੇ ਕੌਮੀ ਦਿਹਾਤੀ ਰੁਜ਼ਗਾਰ ਗਰੰਟੀ ਕਾਨੂੰਨ-2004 ਦੀ ਥਾਂ ਹੁਣ ਵਿਕਸਤ ਭਾਰਤ ਗਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ ਗ੍ਰਾਮੀਨ ਲਿਆ ਕੇ ਨਰੇਗਾ ਵਿੱਚ ਵੱਡੇ ਬਦਲਾਅ ਕੀਤੇ ਹਨ | ਜਿੱਥੇ ਇਸ ਬਿੱਲ ਦੇ ਲਾਗੂ ਹੋਣ ਨਾਲ ਸੂਬਾ ਸਰਕਾਰਾਂ 'ਤੇ 40 ਫੀਸਦੀ ਹਿੱਸੇਦਾਰੀ ਦਾ ਵਾਧੂ ਬੋਝ ਪੈਣ ਕਾਰਨ ਬਵਾਲ ਮੱਚ ਗਿਆ ਹੈ, ਉੱਥੇ 16-17 ਸਾਲਾਂ ਤੋਂ ਨਰੇਗਾ ਸਕੀਮ ਨੂੰ ਜਮੀਨੀਂ ਪੱਧਰ ਤੱਕ ਲਾਗੂ ਕਰਨ ਵਾਲੇ ਪੰਜਾਬ ਦੇ ਲਗਭਗ 2100 ਨਰੇਗਾ ਮੁਲਾਜ਼ਮਾਂ ਦਾ ਭਵਿੱਖ ਖ਼ਤਮ ਹੋਣ ਦੇ ਕਿਨਾਰੇ ਹੈ | ਆਪਣੀ ਨੌਕਰੀ ਨੂੰ ਪੱਕੀ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਨਰੇਗਾ ਮੁਲਾਜ਼ਮਾਂ ਨੂੰ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਹਰ ਵਾਰ ਝੂਠੇ ਲਾਰੇ ਲਗਾਏ ਜਾਂਦੇ ਰਹੇ ਹਨ | ਪਿਛਲੇ ਪੰਦਰਾਂ ਸਾਲਾਂ ਦੌਰਾਨ ਪਿੰਡਾਂ ਦੇ ਲਗਭਗ 80 ਫੀਸਦੀ ਵਿਕਾਸ ਕਾਰਜ ਨਰੇਗਾ ਮੁਲਾਜ਼ਮਾਂ ਵੱਲੋਂ ਕਰਵਾਏ ਗਏ ਹਨ | ਗੁਰੂ ਨਾਨਕ ਬਗੀਚੀ ਵਰਗੇ ਅਨੇਕਾਂ ਵਿਕਾਸ ਕਾਰਜ ਪਿੰਡਾਂ ਦੀ ਸ਼ਾਨ ਬਣੇ, ਨਰੇਗਾ ਮੁਲਾਜ਼ਮ ਸੂਬਾ ਅਤੇ ਕੇਂਦਰ ਸਰਕਾਰ ਦੇ ਦੋ ਪੁੜਾਂ ਅੰਦਰ ਬੁਰੀ ਤਰ੍ਹਾਂ ਪਿਸ ਰਹੇ ਹਨ, ਉਹ ਚੁੱਪ-ਚਾਪ ਘਰ ਨਹੀਂ ਚਲੇ ਜਾਣਗੇ | ਆਗੂਆਂ ਨੇ ਕਿਹਾ ਕਿ ਨਰੇਗਾ ਮੁਲਾਜ਼ਮ ਆਪਣੇ ਰੁਜ਼ਗਾਰ ਨੂੰ ਬਚਾਉਣ ਲਈ ਇਜਲਾਸ ਤੋਂ ਪਹਿਲਾਂ 29 ਦਸੰਬਰ ਨੂੰ ਪੰਜਾਬ ਦੇ 12587 ਪਿੰਡਾਂ ਦੇ ਲੱਖਾਂ ਨਰੇਗਾ ਮਜ਼ਦੂਰਾਂ ਨੂੰ ਨਾਲ ਲੈ ਕੇ ਜ਼ਿਲ੍ਹਾ ਪੱਧਰ 'ਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ਼ ਵੱਡੇ ਅੰਦੋਲਨ ਵਿੱਢਣਗੇ | ਆਗੂਆਂ ਨੇ ਅੱਗੇ ਮੰਗ ਰੱਖੀ ਕਿ ਸੂਬਾ ਸਰਕਾਰ ਨੂੰ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਬਿੱਲ ਸਪੈਸ਼ਲ ਇਜਲਾਸ ਵਿੱਚ ਲੈ ਕੇ ਆਉਣਾ ਚਾਹੀਦਾ ਹੈ ਕਿਉ ਕਿ ਨਰੇਗਾ ਮੁਲਾਜ਼ਮਾਂ ਨੇ 18 ਸਾਲ ਤੋਂ ਪਿੰਡਾਂ ਦਾ ਵਿਕਾਸ ਕਰਵਾਇਆ ਹੈ | ਡਿਪਟੀ ਕਮਿਸ਼ਨਰ ਦਫ਼ਤਰਾਂ ਵਿੱਚ ਨਰੇਗਾ ਐਕਸ਼ਨ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਨਰੇਗਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਬੈਨਰ ਹੇਠ ਵੱਡਾ ਇਕੱਠ ਕਰਕੇ ਡੀ.ਸੀ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ, ਬਹਾਦੁਰ ਰਾਮ, ਮਨਜੀਤ ਕੌਰ, ਮਨਪ੍ਰੀਤ ਸਿੰਘ, ਨਰੇਸ਼ ਕੁਮਾਰ, ਸੁਨੀਤਾ ਰਾਣੀ, ਅਰਵਿੰਦ ਕੁਮਾਰ, ਓਾਕਾਰ ਸਿੰਘ, ਹਰਜਿੰਦਰ ਕੁਮਾਰ, ਵਿਜੈ ਕੁਮਾਰ, ਗੁਰਦੀਪ ਸਿੰਘ, ਜਿੰਦਰ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਬੰਗਾ ਦੇ ਲੋਕਾਂ ਦੇ ਕੰਮ ਬਿਨਾਂ ਭੇਦ-ਭਾਵ ਤੋਂ ਕੀਤੇ ਜਾਣਗੇ -ਡਾ. ਸੁੱਖੀ ਅਗਲੀ ਖ਼ਬਰ ਪੱਲੀ-ਝਿੱਕੀ ਵਿਖੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਯਾਦ 'ਚ ਰਾਤਰੀ ਸਮਾਗਮ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।