03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਝਿੰਗੜਾਂ ਵਿਖੇ ਸ਼ਹੀਦਾਂ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ

ਅਜੀਤ ਡੈਸਕ 30-12-2025
ਔੜ/ਝਿੰਗੜਾਂ, 29 ਦਸੰਬਰ (ਕੁਲਦੀਪ ਸਿੰਘ ਝਿੰਗੜ)-ਝਿੰਗੜਾਂ ਵਿਖੇ ਪਿੰਡ ਦੀ ਸਹਿਕਾਰੀ ਸਭਾ ਦੇ ਕਰਮਚਾਰੀਆਂ ਵਲੋਂ ਸਹਿਕਾਰੀ ਸਭਾ ਦੇ ਇੰਡੀਅਨ ਪਟਰੋਲ ਪੰਪ 'ਤੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ, ਮਾਤਾ ਗੁਜ਼ਰ ਕੌਰ ਜੀ, ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਹੋਰ ਮਹਾਨ ਸ਼ਹੀਦਾਂ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਦੁੱਧ ਦਾ ਲੰਗਰ ਪ੍ਰਧਾਨ ਸੰਤੋਖ ਸਿੰਘ ਗਰੇਵਾਲ, ਸਭਾ ਦੇ ਸਕੱਤਰ ਜਸਵਿੰਦਰ ਸਿੰਘ ਢੰਡਾ, ਵਾਈਸ ਪ੍ਰਧਾਨ ਨਿਰਮਲ ਸਿੰਘ ਢੰਡਾ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਸੁੱਚਾ ਸਿੰਘ ਝਿੰਗੜ ਐਲ.ਆਈ.ਸੀ ਵਲੋਂ ਅਰਦਾਸ ਕਰਨ ਉਪਰੰਤ ਦੁੱਧ ਤੇ ਬਿਸਕੁਟਾਂ ਦੇ ਲੰਗਰ ਵਰਤਾਉਣ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਪ੍ਰਧਾਨ ਸੰਤੋਖ ਸਿੰਘ ਗਰੇਵਾਲ, ਸੁੱਚਾ ਸਿੰਘ ਝਿੰਗੜ, ਜਸਵਿੰਦਰ ਸਿੰਘ ਸਕੱਤਰ, ਨਿਰਮਲ ਰਾਮ ਢੰਡਾ ਵਾਈਸ ਪ੍ਰਧਾਨ ਸਹਿਕਾਰੀ ਸਭਾ, ਹਰਜਿੰਦਰ ਸਿੰਘ ਸੇਲਜਮੈਨ, ਖਜਾਨ ਸਿੰਘ, ਅਵਤਾਰ ਸਿੰਘ, ਦਲਵੀਰ ਸਿੰਘ, ਵਿਜੇ ਕੁਮਾਰ, ਮਲਕੀਤ ਸਿੰਘ, ਦਲਜੀਤ ਸਿੰਘ, ਬਲਜਿੰਦਰ ਸਿੰਘ, ਹਰਜੀਤ ਸਿੰਘ, ਹਰਦੀਪ ਸਿੰਘ, ਅੰਮਿ੍ਤ ਪਾਲ ਸਿੰਘ, ਓਮ ਪ੍ਰਕਾਸ਼, ਦਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਾਈ ਕੋਰਟ ਦੇ ਜੱਜ ਅਨੂਪ ਚਿਟਕਾਰਾ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਹਲਕਾ ਬੰਗਾ ਦੇ ਲੋਕਾਂ ਦੇ ਕੰਮ ਬਿਨਾਂ ਭੇਦ-ਭਾਵ ਤੋਂ ਕੀਤੇ ਜਾਣਗੇ -ਡਾ. ਸੁੱਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।