03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸਫ਼ਾਈ ਸੇਵਕਾਂ ਨੇ ਨਗਰ ਪੰਚਾਇਤ ਖਮਾਣੋਂ ਦੇ ਦਫ਼ਤਰ ਅੱਗੇ ਦਿੱਤਾ ਧਰਨਾ

ਸਫ਼ਾਈ ਕਰਮਚਾਰੀ ਯੂਨੀਅਨ ਦੇ ਬਲਾਕ ਪ੍ਰਧਾਨ ਅਸ਼ੋਕ ਕੁਮਾਰ ਤੇ ਹੋਰ ਕਰਮਚਾਰੀ ਨਗਰ ਪੰਚਾਇਤ ਖਮਾਣੋਂ ਦੇ ਪ੍ਰਧਾਨ ਗੁਰਦੀਪ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ | ਤਸਵੀਰ: ਜੋਗਿੰਦਰ ਪਾਲ <br/> 24-09-2025
ਖਮਾਣੋਂ, 23 ਸਤੰਬਰ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੇ ਸਫ਼ਾਈ ਸੇਵਕਾਂ ਵਲੋਂ ਦਫ਼ਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਸਫ਼ਾਈ ਸੇਵਕਾਂ ਨੇ ਦੱਸਿਆ ਕਿ ਉਹ ਨਾ-ਮਾਤਰ ਤਨਖ਼ਾਹ ਤੇ ਕੰਮ ਕਰ ਰਹੇ ਹਨ ਅਤੇ ਸਰਕਾਰ ਵਲੋਂ ਪੂਰੇ ਪੰਜਾਬ 'ਚ ਇਕ ਪ੍ਰਾਈਵੇਟ ਕੰਪਨੀ ਨੂੰ ਸਫ਼ਾਈ ਸੰਬੰਧੀ ਅਤੇ ਡੋਰ-ਟੂ-ਡੋਰ ਕਲੈਕਸ਼ਨ ਤੇ ਮਕੈਨੀਕਲ ਸਵੀਪਿੰਗ ਦਾ ਠੇਕਾ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪਵੇਗਾ | ਸਫ਼ਾਈ ਕਰਮਚਾਰੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਕੰਮ ਤੇ ਨਹੀਂ ਆਉਣਗੇ | ਧਰਨਕਾਰੀਆਂ ਵਲੋਂ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਸਫ਼ਾਈ ਕਰਮਚਾਰੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇ | ਇਸ ਉਪਰੰਤ ਸਫ਼ਾਈ ਕਰਮਚਾਰੀਆਂ ਵਲੋਂ ਨਗਰ ਪੰਚਾਇਤ ਦੇ ਪ੍ਰਧਾਨ ਗੁਰਦੀਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਪ੍ਰਧਾਨ ਗੁਰਦੀਪ ਸਿੰਘ ਨੇ ਸਫ਼ਾਈ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਅਤੇ ਸ਼ਹਿਰ ਦੇ ਹਿਤਾਂ ਨੂੰ ਧਿਆਨ 'ਚ ਰੱਖਦਿਆਂ ਮੁਲਾਜ਼ਮਾਂ ਨੂੰ ਵਾਪਸ ਕੰਮ 'ਤੇ ਆਉਣ ਦੀ ਅਪੀਲ ਕੀਤੀ | ਇਸ ਮੌਕੇ ਅਸ਼ੋਕ ਕੁਮਾਰ ਬਲਾਕ ਪ੍ਰਧਾਨ ਖਮਾਣੋਂ, ਦਵਿੰਦਰ ਸਿੰਘ, ਸੁਖਚੈਨ ਸਿੰਘ, ਨਰਿੰਦਰ ਸਿੰਘ, ਵਰਿੰਦਰ ਸਿੰਘ, ਕੁਲਵੀਰ ਸਿੰਘ, ਸਤਨਾਮ ਸਿੰਘ, ਬਲਵੀਰ ਸਿੰਘ, ਦਿਲਵਰ ਸਿੰਘ, ਗੁਰਜੰਟ ਸਿੰਘ, ਪਰਮਜੀਤ ਕੌਰ, ਮਨਦੀਪ ਕੌਰ, ਰਜਨੀ ਕੌਰ, ਸੋਨੀਆ, ਹਰਜੀਤ ਕੌਰ, ਜਸਵੀਰ ਕੌਰ ਤੋਂ ਇਲਾਵਾ ਹੋਰ ਸਫ਼ਾਈ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਜੀ.ਐਸ.ਟੀ. ਦੀਆਂ ਦਰਾਂ 'ਚ ਕੀਤੀ ਕਟੌਤੀ ਆਮ ਜਨਤਾ ਲਈ ਲਾਭਦਾਇਕ ਅਗਲੀ ਖ਼ਬਰ ਪ੍ਰੋ. ਜਸਵਿੰਦਰ ਸਿੰਘ ਨੇ ਮੁਖੀ ਕੰਪਿਊਟਰ ਇੰਜੀਨੀਅਰਿੰਗ ਵਿਭਾਗ ਪੰਜਾਬੀ 'ਵਰਸਿਟੀ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।