03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਵਿਧਾਇਕ ਲਖਵੀਰ ਸਿੰਘ ਰਾਏ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਾਉਣ ਸਮੇਂ ਅਧਿਕਾਰੀਆਂ ਤੇ ਆੜ੍ਹਤੀਆ ਨਾਲ | ਤਸਵੀਰ: ਕਰਨ <br/> 24-09-2025
ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਮਨਪ੍ਰੀਤ ਸਿੰਘ)-ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਆਰੰਭ ਕਰਵਾਈ | ਇਸ ਮੌਕੇ ਉਨ੍ਹਾਂ ਨੇ ਜਿਨਸ ਲਿਆਉਣ ਵਾਲੇ ਕਿਸਾਨਾਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਅਨਾਜ ਮੰਡੀਆਂ 'ਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਟਰਾਂਸਪੋਰਟਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਲਿਆਂਦੀ ਜਾ ਰਹੀ ਸੁੱਕੀ ਫ਼ਸਲ ਦੀ ਬੋਲੀ ਤੇ ਖ਼ਰੀਦ ਨਾਲੋਂ-ਨਾਲ ਹੋ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਉਡੀਕ ਨਾ ਕਰਨੀ ਪਵੇ | ਵਿਧਾਇਕ ਨੇ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਆਰੀ ਖ਼ਰੀਦ ਪ੍ਰਬੰਧ ਕੀਤੇ ਗਏ ਸਨ ਅਤੇ ਇਸ ਵਾਰ ਵੀ ਕੋਈ ਦਿੱਕਤ ਨਹੀਂ ਆਵੇਗੀ | ਉਨ੍ਹਾਂ ਨੇ ਅਪੀਲ ਵੀ ਕੀਤੀ ਕਿ ਕਿਸਾਨ ਮੰਡੀਆਂ 'ਚ ਕੇਵਲ ਸੁੱਕਾ ਝੋਨਾ ਹੀ ਲਿਆਉਣ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ | ਇਸ ਮੌਕੇ 'ਆਪ' ਦੇ ਹਲਕਾ ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ, ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ, ਮੂਲੇਪੁਰ ਦੇ ਪ੍ਰਧਾਨ ਐਡਵੋਕੇਟ ਰਾਜੇਸ਼ ਉੱਪਲ, ਸ਼ੈਲਰ ਐਸੋਸੀਏਸ਼ਨ ਸਰਹਿੰਦ ਪ੍ਰਧਾਨ ਕੁਲਦੀਪ ਸਿੰਘ ਸੋਢਾ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ, ਵਿਜੇ ਕੁਮਾਰ ਵਰਮਾ, ਸਤੀਸ਼ ਮੱਖਣ, ਗੁਰਪ੍ਰੀਤ ਸਿੰਘ, ਦਰਬਾਰਾ ਸਿੰਘ ਰੰਧਾਵਾ, ਰਮੇਸ਼ ਕੁਮਾਰ ਸੋਨੂ, ਬਲਵੀਰ ਸਿੰਘ, ਬਲਜੀਤ ਸਿੰਘ ਸੌਂਢਾ, ਪਾਵੇਲ ਹਾਂਡਾ, ਸਪਨਦੀਪ ਸਿੰਘ, ਪ੍ਰੋਫੈਸਰ ਮਨਜੀਤ ਸਿੰਘ, ਚਰਨ ਸਿੰਘ ਬੀੜਮਾਨ, ਰਣਦੀਪ ਸਿੰਘ, ਤਜਿੰਦਰ ਸਿੰਘ, ਸਤਨਾਮ ਸਿੰਘ, ਜਸਪਾਲ ਸਿੰਘ, ਸੁਰਮਖ ਸਿੰਘ ਵੈਦਵਾਨ, ਜੋਗਾ ਸਿੰਘ, ਜਸਵਿੰਦਰ ਸਿੰਘ ਬੋਬੀ, ਰਵੀ ਕੁਮਾਰ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰ ਮਧਰੇਪਣ ਦੇ ਵਾਇਰਸ ਰੋਗ ਕਾਰਨ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਦੇਵੇ-ਭੁੱਟਾ ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਨੈਸ਼ਨਲ ਮੂਟ ਕੋਰਟ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।