04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਦੀਵਾਲੀ ਤੇ ਗੁਰਪੁਰਬ ਲਈ ਪਟਾਕਿਆਂ ਦੇ ਆਰਜ਼ੀ ਲਾਇਸੰਸ ਲੈਣ ਲਈ 27 ਤੱਕ ਕੀਤਾ ਜਾ ਸਕਦੈ ਅਪਲਾਈ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ | ਅਜੀਤ ਤਸਵੀਰ <br/> 24-09-2025
ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਮਨਪ੍ਰੀਤ ਸਿੰਘ)-ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਨਾ ਵਜੋਂ ਦੀਵਾਲੀ ਤੇ ਗੁਰਪੁਰਬ ਦੇ ਮੱਦੇਨਜ਼ਰ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾ ਰਹੇ ਹਨ | ਲਾਇਸੈਂਸ ਲੈਣ ਦੇ ਚਾਹਵਾਨ ਵਿਅਕਤੀ ਆਪਣੇ ਬਿਨੈ ਪੱਤਰ 27 ਸਤੰਬਰ ਤੱਕ (ਕਿਸੇ ਵੀ ਦਫ਼ਤਰੀ ਕੰਮ ਵਾਲੇ ਦਿਨ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੇਵਾ ਕੇਂਦਰਾਂ ਵਿਖੇ 100/-ਰੁਪਏ ਫ਼ੀਸ ਸਮੇਤ ਜਮਾਂ ਕਰਵਾ ਸਕਦੇ ਹਨ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਦੱਸਿਆ ਕਿ ਬਿਨੈ ਪੱਤਰ ਦੇ ਨਾਲ ਆਧਾਰ ਕਾਰਡ, 02 ਪਾਸਪੋਰਟ ਸਾਈਜ਼ ਫ਼ੋਟੋਆਂ, ਪਟਾਕੇ ਦੀ ਵਿਕਰੀ ਲਈ ਸਬ-ਡਵੀਜ਼ਨ ਦੇ ਨਾਮ ਦਾ ਵੇਰਵਾ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਣੇ ਜ਼ਰੂਰੀ ਹੋਣਗੇ | ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਪ੍ਰਾਪਤ ਹੋਈਆਂ ਦਰਖਾਸਤਾਂ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ ਅਤੇ ਇਕ ਵਿਅਕਤੀ ਇਕ ਦਰਖਾਸਤ ਹੀ ਪੇਸ਼ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵਲੋਂ ਦਿੱਤੀਆਂ ਗਈਆਂ ਇਕ ਤੋਂ ਵੱਧ ਦਰਖਾਸਤਾਂ ਮੰਨਣਯੋਗ ਨਹੀਂ ਹੋਣਗੀਆਂ | ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਆਧਾਰ 'ਤੇ 9 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਬੱਚਤ ਭਵਨ ਵਿਖੇ ਲਾਟਰੀ ਸਿਸਟਮ ਰਾਹੀਂ ਡਰਾਅ ਕੱਢੇ ਜਾਣਗੇ | ਉਨ੍ਹਾਂ ਦੱਸਿਆ ਕਿ ਡਰਾਅ ਨਿਕਲਣ ਵਾਲੇ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜ਼ੀ ਲਾਇਸੈਂਸ ਜਾਰੀ ਕੀਤਾ ਜਾਵੇਗਾ ਅਤੇ ਸੰਬੰਧਿਤ ਵਿਅਕਤੀ ਪ੍ਰਸ਼ਾਸਨ ਵਲੋਂ ਨਿਰਧਾਰਿਤ ਜਗ੍ਹਾ 'ਤੇ ਹੀ ਪਟਾਕਿਆਂ ਦੀ ਵਿਕਰੀ ਕਰ ਸਕੇਗਾ |
ਪਿਛਲੀ ਖ਼ਬਰ ਸੰਤ ਫ਼ਰੀਦ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।