04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਅੰਬੇਮਾਜਰਾ ਵਿਚ 8 ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਲਾਨਾ ਗੁਰਮਤਿ ਸਮਾਗਮ-ਢੀਂਡਸਾ

ਚੇਅਰਮੈਨ ਮਹਿੰਦਰ ਸਿੰਘ ਢੀਂਡਸਾ, ਰਣਵੀਰ ਸਿੰਘ ਖੱਟੜਾ ਰਿਟਾ. ਆਈ.ਜੀ. <br/> 24-09-2025
ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)-ਸਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਅੰਬੇਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 8 ਅਕਤੂਬਰ ਦਿਨ ਬੁੱਧਵਾਰ ਨੂੰ ਸੰਤ ਪ੍ਰੀਤਮ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਅੰਬੇਮਾਜਰਾ ਮੰਡੀ ਗੋਬਿੰਦਗੜ੍ਹ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਢੀਂਡਸਾ ਅਤੇ ਰਣਵੀਰ ਸਿੰਘ ਖੱਟੜਾ ਰਿਟਾ. ਆਈ.ਜੀ ਨੇ ਦੱਸਿਆ ਕਿ ਅਵਤਾਰ ਦਿਵਸ ਸਮਾਗਮ ਸੰਬੰਧੀ 6 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ ਅਤੇ 8 ਅਕਤੂਬਰ ਨੂੰ ਭੋਗ ਉਪਰੰਤ ਸਵੇਰੇ 10 ਤੋਂ ਦੁਪਹਿਰ 3 ਵਜੇ ਗੁਰਮਤਿ ਸਮਾਗਮ ਹੋਵੇਗਾ ਜਿਸ ਵਿਚ ਸੰਤ ਮਹਾਂਪੁਰਸ਼, ਰਾਗੀ ਜਥੇ ਅਤੇ ਪੰਥ ਦੀਆਂ ਵਿਦਵਾਨ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ | ਉਨ੍ਹਾਂ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਸਾਲਾਨਾ ਗੁਰਮਤਿ ਸਮਾਗਮ 'ਚ ਹੰੁਮ-ਹੰੁਮਾ ਕੇ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਉਨ੍ਹਾਂ ਦੱਸਿਆ ਕਿ ਸਚਖੰਡਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਅੰਬੇਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਇਸ ਅਸਥਾਨ 'ਤੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਦੇ ਸ਼ਹੀਦੀ ਦਿਹਾੜੇ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ | ਜਿਸ ਵਿਚ ਇਲਾਕੇ ਦੀਆਂ ਸੰਗਤਾਂ ਦਾ ਵਡਮੁੱਲਾ ਸਹਿਯੋਗ ਹੁੰਦਾ ਹੈ |
ਪਿਛਲੀ ਖ਼ਬਰ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੂੰ ਅੰਤਿਮ ਸੰਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।