04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 24-09-2025
ਖਮਾਣੋਂ, 23 ਸਤੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਉਸ ਦੇ ਪੁੱਤਰਾਂ ਅਤੇ ਭੈਣ ਨੂੰ ਜ਼ਖਮੀ ਕਰਨ ਵਾਲੇ ਇਕ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਜਤਿੰਦਰ ਸਿੰਘ ਵਾਸੀ ਪਿੰਡ ਹੇਡੋਂ ਥਾਣਾ ਸਮਰਾਲਾ ਨੇ ਦੱਸਿਆ ਕਿ ਉਹ ਮਿਤੀ 9 ਸਤੰਬਰ ਨੂੰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਦੋਨੋਂ ਪੁੱਤਰਾਂ ਨੂੰ ਬੱਸ ਸਟੈਂਡ ਖਮਾਣੋਂ ਛੱਡਣ ਆ ਰਿਹਾ ਸੀ ਤਾਂ ਜਦੋਂ ਉਹ ਪਿੰਡ ਜਟਾਣਾ ਉੱਚਾ ਦੇ ਨਵੇਂ ਓਵਰਬਿ੍ਜ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਇਕ ਸਵਿਫ਼ਟ ਕਾਰ ਦੇ ਚਾਲਕ ਨੇ ਤੇਜ਼ ਰਫ਼ਤਾਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਜਿਸ ਦੌਰਾਨ ਮੇਰੇ ਦੋਨੋਂ ਲੜਕਿਆਂ ਅਤੇ ਭੈਣ ਦੇ ਸੱਟਾਂ ਲੱਗੀਆਂ | ਪੁਲਿਸ ਨੇ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਚਾਲਕ ਤਰਸੇਮ ਸਿੰਘ ਵਾਸੀ ਚੰਡੀਗੜ੍ਹ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਦਿਹਾੜੀਦਾਰ ਕਰਮਚਾਰੀਆਂ ਨੂੰ ਨਿਯਮਤ ਕਰਨ ਦੇ ਨਿਰਦੇਸ਼ ਅਗਲੀ ਖ਼ਬਰ ਅੰਬੇਮਾਜਰਾ ਵਿਚ 8 ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਲਾਨਾ ਗੁਰਮਤਿ ਸਮਾਗਮ-ਢੀਂਡਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।