05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੇ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਲਾਇਆ ਧਰਨਾ

ਅਜੀਤ ਡੈਸਕ 24-09-2025
ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਮਨਪ੍ਰੀਤ ਸਿੰਘ)-ਸਿਹਤ ਵਿਭਾਗ ਅਧੀਨ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਪਿਛਲੇ ਦੋ ਮਹੀਨੇ ਤੋਂ ਸਮੇਂ ਸਿਰ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰ 'ਤੇ ਸਿਵਲ ਸਰਜਨ ਦਫ਼ਤਰ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ਨੈਸ਼ਨਲ ਹੈਲਥ ਮਿਸ਼ਨ ਦੇ ਆਗੂਆਂ ਹਰਪਾਲ ਸਿੰਘ ਸੋਢੀ, ਅਮਰਜੀਤ ਸਿੰਘ, ਡਾ. ਜਤਿੰਦਰ ਸਿੰਘ, ਸਿਮਰਨ ਕੋਰ, ਡਾ. ਨਵਦੀਪ ਸਿਆਲ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨੇ ਤੋਂ ਕਰਮਚਾਰੀ ਸਮੇਂ ਸਿਰ ਤਨਖ਼ਾਹ ਨਾ ਮਿਲਣ ਕਰਕੇ ਬਹੁਤ ਪ੍ਰੇਸ਼ਾਨ ਹਨ | ਸਰਕਾਰ ਪਹਿਲਾਂ ਹੀ ਮੁਲਾਜ਼ਮਾਂ ਨੂੰ ਸੀਮਿਤ ਤਨਖ਼ਾਹ ਦੇ ਰਹੀ ਹੈ ਅਤੇ ਮੁਲਾਜ਼ਮਾਂ ਦੀਆ ਤਨਖ਼ਾਹਾਂ 'ਚ ਨਾ ਦੇ ਬਰਾਬਰ ਵਾਧਾ ਕਰ ਰਹੀ ਹੈ ਤੇ ਹੁਣ ਉਨ੍ਹਾਂ ਦੀਆ ਤਨਖ਼ਾਹਾਂ ਵੀ ਸਮੇਂ ਸਿਰ ਨਹੀਂ ਮਿਲ ਰਹੀਆਂ | ਉਨ੍ਹਾਂ ਕਿਹਾ ਕਿ ਤਨਖ਼ਾਹ ਸਮੇਂ ਸਿਰ ਨਾ ਮਿਲਣ ਕਾਰਨ ਘਰ ਦੇ ਸਾਰੇ ਖ਼ਰਚੇ ਉਧਾਰ ਲੈ ਕੇ ਕਰਜ਼ਾ ਚੁੱਕ ਕੇ ਕੀਤੇ ਜਾ ਰਹੇ ਹਨ | ਇਸ ਮੌਕੇ ਨੈਸ਼ਨਲ ਹੈਲਥ ਮਿਸ਼ਨ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਉਹ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨਗੇ | ਇਸ ਪ੍ਰਦਰਸ਼ਨ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਡਾ. ਨਵਦੀਪ ਸਿਆਲ, ਡਾ. ਨਵਜੋਤ ਸਿੰਘ, ਡਾ. ਜਤਿੰਦਰ ਸਿੰਘ, ਅਵਤਾਰ ਸਿੰਘ, ਮਹਿੰਦਰ ਸਿੰਘ, ਬਿਕਰਮਜੀਤ ਸਿੰਘ, ਹਰਦੀਪ ਸਿੰਘ, ਵਿੱਕੀ ਵਰਮਾ, ਜਗਜੀਤ ਸਿੰਘ, ਜਗਦੀਪ ਸਿੰਘ, ਡਾ. ਧਰਮਿੰਦਰ ਸਿੰਘ, ਸਿਮਰਨ ਕੌਰ, ਡਾ. ਕਸੀਤਿਜ ਸੀਮਾ, ਗੁਰਦੀਪ ਕੌਰ, ਡਾ. ਮੰਜੂ ਬਾਲਾ, ਮਨਪ੍ਰੀਤ ਕੌਰ, ਸਿਮਰਨਜੀਤ ਕੌਰ, ਰਵਿੰਦਰ ਕੌਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਰਾਮਲੀਲ੍ਹਾ ਦੇ ਮੰਚਨ ਸੰਬੰਧੀ ਸ੍ਰੀ ਰਾਮ ਤੀਰਥ ਤੋਂ ਲਿਆਂਦੀ ਅਖੰਡ ਜੋਤ ਅਗਲੀ ਖ਼ਬਰ ਜੀ. ਐਸ. ਟੀ. ਘਟਣ ਨਾਲ ਲੋਕ ਘੱਟ ਪੈਸਿਆਂ 'ਚ ਰੋਜ਼ਮਰ੍ਹਾਂ ਦੀਆਂ ਚੀਜ਼ਾਂ ਖ਼ਰੀਦ ਸਕਦੇ ਹਨ-ਸੰਜੀਵ ਸੂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।