23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਅਮਲੋਹ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਅਜੀਤ ਡੈਸਕ 26-09-2025
ਅਮਲੋਹ, 25 ਸਤੰਬਰ (ਕੇਵਲ ਸਿੰਘ)-ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਰਪੂਰ ਭਾਗੀਦਾਰੀ ਕਰਦਿਆਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ | ਕਾਰਜ-ਕ੍ਰਮ ਦੌਰਾਨ ਸੁੰਦਰ ਲਿਖਾਈ ਮੁਕਾਬਲਾ, ਸਲੋਗਨ ਲਿਖਣ ਦੀ ਪ੍ਰਤੀਯੋਗਤਾ ਅਤੇ ਕਵਿਤਾ ਗਾਇਣ ਆਯੋਜਿਤ ਕੀਤੇ ਗਏ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ ਲਈ ਆਪਣੇ ਜਜ਼ਬਾਤ ਰਚਨਾਤਮਿਕ ਢੰਗ ਨਾਲ ਪ੍ਰਗਟ ਕੀਤੇ | ਵਿਦਿਆਰਥੀਆਂ ਨੇ ਮਾਂ ਬੋਲੀ ਪੰਜਾਬੀ ਬਾਰੇ ਜੋਸ਼ੀਲੇ ਸਲੋਗਨ ਵੀ ਪੜ੍ਹੇ ਅਤੇ ਪੋਸਟਰ ਮੁਕਾਬਲੇ ਰਾਹੀਂ ਆਪਣੀ ਰਚਨਾਤਮਿਕਤਾ ਕਲਾ ਦਰਸਾਈ | ਸਕੂਲ ਦੇ ਪਿ੍ੰਸੀਪਲ ਜਸਵਿੰਦਰ ਕੌਰ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ | ਇਸ ਨੂੰ ਮਾਣ ਨਾਲ ਬੋਲਣਾ ਅਤੇ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ | ਇਸ ਮੌਕੇ ਸਕੂਲ ਦੇ ਅਧਿਆਪਕ ਮਨਪ੍ਰੀਤ ਸਿੰਘ, ਈਸ਼ਾ ਧੀਮਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ |
ਪਿਛਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ੍ਹ 'ਚ ਸਵਿਮਿੰਗ ਪੂਲ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਸਾਨੂੰ ਸਾਰਿਆਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ-ਬੜਿੰਗ, ਬਬਲਜੀਤ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।