13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਮਾਤਾ ਗੁਜਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ-ਕਾਲਜ ਬੈਡਮਿੰਟਨ ਟੂਰਨਾਮੈਂਟ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 22-10-2025
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਲੜਕੀਆਂ ਦੀ ਬੈਡਮਿੰਟਨ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਯੋਜਿਤ ਅੰਤਰ ਕਾਲਜ ਬੈਡਮਿੰਟਨ ਟੂਰਨਾਮੈਂਟ 'ਚੋਂ ਤੀਸਰਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਇਸ ਟੀਮ ਵਿਚ ਕਾਲਜ ਦੀ ਐਮ.ਏ. ਰਾਜਨੀਤੀ ਵਿਗਿਆਨ ਭਾਗ ਦੂਸਰਾ ਦੀਆਂ ਵਨਿਕਾ ਅਤੇ ਤਮੰਨਾ, ਬੀ.ਕਾਮ. ਭਾਗ ਦੂਸਰਾ ਦੀ ਅਮਨਪ੍ਰੀਤ ਕੌਰ, ਬੀ.ਏ. ਭਾਗ ਪਹਿਲਾ ਦੀ ਜਸਲੀਨ ਕੌਰ ਅਤੇ ਬੀ.ਕਾਮ. ਭਾਗ ਤੀਸਰਾ ਦੀ ਹਰਮਨਪ੍ਰੀਤ ਕੌਰ ਸ਼ਾਮਿਲ ਸਨ | ਇਸ ਦੇ ਨਾਲ ਹੀ ਕਾਲਜ ਦੀ ਹੋਣਹਾਰ ਵਿਦਿਆਰਥਣ ਅਮਨਪ੍ਰੀਤ ਕੌਰ ਦੀ ਆਲ ਇੰਡੀਆ ਅੰਤਰ ਯੂਨੀਵਰਸਿਟੀ ਬੈਡਮਿੰਟਨ ਕੈਂਪ 2025-26 ਲਈ ਵੀ ਚੋਣ ਹੋਈ ਹੈ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਸਿਰਮੌਰ ਸਿੱਖਿਆ ਸੰਸਥਾ ਹੈ, ਜਿਸ ਵਲੋਂ ਧਰਮ ਦੇ ਪ੍ਰਚਾਰ, ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਨਿਰੰਤਰ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਆਸ ਜਤਾਈ ਕਿ ਪੰਜਾਬ ਦੇ ਨੌਜਵਾਨ ਖੇਡਾਂ ਜ਼ਰੀਏ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਕਰਨ | ਕਾਲਜ ਦੇ ਡੀਨ ਸਪੋਰਟਸ ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਵਾਧਾ ਹੁੰਦਾ ਹੈ | ਖੇਡ ਵਿਭਾਗ ਦੇ ਮੁਖੀ ਡਾ. ਹਰਜੀਤ ਕੌਰ ਨੇ ਕਿਹਾ ਕਿ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰਨ ਵਿਚ ਸਹਾਇਕ ਸਿੱਧ ਹੋਵੇਗਾ | ਕੋਚ ਬਹਾਦਰ ਸਿੰਘ ਨੇ ਵਿਦਿਆਰਥਣਾਂ ਨੂੰ ਭਵਿੱਖ 'ਚ ਵੀ ਨਿਰੰਤਰ ਮਿਹਨਤ ਕਰਕੇ ਕਾਮਯਾਬੀ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਪਿੰਡ ਧੀਰਪੁਰ ਵਾਸੀ ਅਮਨਦੀਪ ਕੌਰ ਨੇ ਇੰਟਰਨੈਸ਼ਨਲ ਖੇਡਾਂ ਵਿਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਜ਼ਿਲ੍ਹੇ 'ਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।