ਨਾਭਾ, 21 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਸਰਕਾਰੀ ਮਿਡਲ ਸਕੂਲ ਲੱਧਾਹੇੜੀ ਬਲਾਕ ਭਾਦਸੋਂ-1 ਵਿਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਭਾਗੀ ਹਿਦਾਇਤਾਂ ਅਨੁਸਾਰ ਸਕੂਲ ਦੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਆਪਣੀਆਂ-ਆਪਣੀਆਂ ਜਮਾਤਾਂ ਵਿਚ ਸਜਾਵਟ ਵੀ ਕੀਤੀ ਗਈ | ਸਕੂਲ ਮੁਖੀ ਪ੍ਰਦੀਪ ਕੁਮਾਰ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ ਅਤੇ ਸਾਰੇ ਹੀ ਵਿਦਿਆਰਥੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਗੌਰਵ ਕਾਲੜਾ ਮਾਸਟਰ ਅਤੇ ਨਵੀਨ ਕੁਮਾਰ ਪੀ.ਟੀ.ਆਈ. ਆਦਿ ਹਾਜ਼ਰ ਸਨ |