13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਮਦਰ ਟੈਰੇਸਾ ਸਕੂਲ 'ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

ਅਜੀਤ ਡੈਸਕ 22-10-2025
ਦੇਵੀਗੜ੍ਹ, 21 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਅਹਿਰੂ ਕਲਾਂ 'ਚ ਦੀਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਨਿਰਦੇਸ਼ਕ ਕਸ਼ਮੀਰ ਸਿੰਘ, ਦਰਸ਼ਨ ਸਿੰਘ ਅਤੇ ਵਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ | ਸਕੂਲ ਦੀ ਪਿ੍ੰਸੀਪਲ ਸ਼ਬਨਮ ਨੇ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਭਾਸ਼ਣ, ਭੰਗੜਾ, ਗੀਤ 'ਤੇ ਨਾਚ ਅਤੇ ਨਾਟਕ ਦੀ ਪ੍ਰਸਤੁਤੀ ਕੀਤੀ | ਇਸ ਮੌਕੇ 'ਤੇ ਕੰਵਲਜੀਤ ਕੌਰ ਨੇ ਸਟੇਜ ਸੰਚਾਲਨ ਕੀਤਾ | ਇਸ ਮੌਕੇ ਕੋਮਲ, ਪਿ੍ਯੰਕਾ, ਵਰਸਾ ਅਤੇ ਪੂਜਾ ਸਾਰੇ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਕੌਮੀ ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਲੱਧਾਹੇੜੀ 'ਚ ਮਨਾਇਆ ਦੀਵਾਲੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।