ਖਮਾਣੋਂ, 21 ਅਕਤੂਬਰ (ਮਨਮੋਹਣ ਸਿੰਘ ਕਲੇਰ)-ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਖਮਾਣੋਂ ਵਿਖੇ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਬੰਦੀ ਛੋੜ ਦਿਵਸ ਮਨਾਇਆ ਗਿਆ | ਜਿਸ ਵਿਚ ਨਿਤਨੇਮ ਦੀਆਂ ਬਾਣੀਆਂ ਅਤੇ ਨੌਵੇਂ ਮਹੱਲੇ ਦੇ ਸਲੋਕਾਂ ਉਪਰੰਤ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਹਸਨਪ੍ਰੀਤ ਕੌਰ ਅਤੇ ਜਸਲੀਨ ਕੌਰ ਵਲੋਂ ਬਹੁਤ ਹੀ ਸ਼ਰਧਾ ਨਾਲ ਸ਼ਬਦ ਗਾਇਨ ਕੀਤਾ ਗਿਆ | ਸੰਗੀਤ ਦੇ ਅਧਿਆਪਕ ਗੁਰਵਿੰਦਰ ਕੌਰ ਵਲੋਂ ਵੀ ਇਕ ਸ਼ਬਦ ਦੀ ਹਾਜ਼ਰੀ ਲਗਾਈ ਗਈ | ਇਸ ਉਪਰੰਤ ਅੱਠਵੀਂ ਜਮਾਤ ਦੀ ਵਿਦਿਆਰਥਣ ਨਿਮਰਤਨੂਰ ਕੌਰ ਵਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਇਤਿਹਾਸ ਨੂੰ ਸਾਂਝਾ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿਚ ਅਕਾਲ ਅਕੈਡਮੀ ਖਮਾਣੋਂ ਦੇ ਪਿ੍ੰਸੀਪਲ ਅਮਰਜੀਤ ਕੌਰ ਦੁਆਰਾ ਬੱਚਿਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਮਹੱਤਤਾ ਦੱਸੀ ਗਈ | ਇਸ ਮੌਕੇ 'ਤੇ ਬੱਚਿਆਂ ਨੇ ਆਪਣੀ-ਆਪਣੀ ਕਲਾਸ ਨੂੰ ਦੀਵਿਆਂ ਤੇ ਰੰਗੋਲੀ ਦੇ ਨਾਲ ਸਜਾਇਆ |