ਅਮਲੋਹ, 21 ਅਕਤੂਬਰ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਵਾਰਡ ਨੰ. 13 ਤੋਂ ਕਾਂਗਰਸੀ ਕੌਂਸਲਰ ਜਸਵਿੰਦਰ ਸਿੰਘ ਬਿੰਦਰ ਵਲੋਂ ਨਗਰ ਕੌਂਸਲ ਅਮਲੋਹ ਦੇ ਸੀਵਰੇਜ ਕਰਮਚਾਰੀਆਂ, ਸਫ਼ਾਈ ਕਰਮਚਾਰੀਆਂ ਅਤੇ ਹੋਰ ਕਰਮਚਾਰੀਆਂ ਨੂੰ ਮਠਿਆਈ ਦੇ ਡੱਬੇ ਵੰਡ ਕੇ ਦੀਵਾਲੀ ਦੀ ਖ਼ੁਸ਼ੀ ਸਾਂਝੀ ਕੀਤੀ ਗਈ | ਇਸ ਮੌਕੇ 'ਤੇ ਦੀਵਾਲੀ ਦੀਆਂ ਸਾਰਿਆਂ ਨੂੰ ਵਧਾਈ ਵੀ ਦਿੱਤੀ ਗਈ | ਕੌਂਸਲਰ ਬਿੰਦਰ ਨੇ ਕਿਹਾ ਸਾਨੂੰ ਦੀਵਾਲੀ ਅਤੇ ਹੋਰ ਸਾਰੇ ਤਿਉਹਾਰ ਇਕੱਠੇ ਹੋ ਕੇ ਮਨਾਉਣੇ ਚਾਹੀਦੇ ਹਨ | ਅਜਿਹਾ ਕਰਨ ਨਾਲ ਆਪਸੀ ਭਾਈਚਾਰਕ ਸਾਂਝ ਹੋਰ ਵੀ ਮਜ਼ਬੂਤ ਹੁੰਦੀ ਹੈ | ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਆਉਣ ਵਾਲੇ ਸਮੇਂ ਵਿਚ ਵੀ ਹਰ ਸਹਿਯੋਗ ਦਾ ਭਰੋਸਾ ਦਿੱਤਾ |