16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਤਰਨ ਤਾਰਨ 'ਚ ਹੋ ਰਹੀਆਂ ਜ਼ਿਮਨੀ ਚੋਣਾਂ 'ਚ 'ਆਪ' ਵੱਡੀ ਜਿੱਤ ਕਰੇਗੀ ਹਾਸਿਲ- ਹਡਾਣਾ

ਅਜੀਤ ਡੈਸਕ 03-11-2025
ਸਨੌਰ, 2 ਨਵੰਬਰ (ਸੋਖਲ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਨੌਰ ਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਤਰਨ ਤਾਰਨ ਵਿਖੇ ਹੋਣ ਜਾ ਰਹੀਆਂ ਚੋਣਾਂ ਮੌਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਮੌਕੇ ਗੱਲਬਾਤ ਦੌਰਾਨ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਵਿਚ ਵੋਟਰਾਂ ਦਾ ਭਰੋਸਾ ਤੇ ਸਮਰਥਨ ਲਗਾਤਾਰ ਆਮ ਆਦਮੀ ਪਾਰਟੀ ਵੱਲ ਵੱਧ ਰਿਹਾ ਹੈ, ਜਿਸ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਇੱਥੇ ਵੱਡੀ ਜਿੱਤ ਹਾਸਲ ਕਰੇਗੀ | ਚੇਅਰਮੈਨ ਹਡਾਣਾ ਨੇ ਕਿਹਾ ਕਿ ਪਾਰਟੀ ਵਰਕਰ ਘਰ-ਘਰ ਤੱਕ ਪੰਜਾਬ ਸਰਕਾਰ ਦੇ ਫ਼ੈਸਲਿਆਂ ਦਾ ਸੰਦੇਸ਼ ਪਹੁੰਚਾ ਰਹੇ ਹਨ ਅਤੇ ਸੰਗਤਾਂ ਵਲੋਂ ਵਧੀਆ ਪ੍ਰਤੀਕਿਰਿਆ ਮਿਲ ਰਹੀ ਹੈ | ਤਰਨ ਤਾਰਨ ਦੇ ਕਿਸਾਨ, ਨੌਜਵਾਨ ਤੇ ਔਰਤਾਂ ਜਿੱਥੇ-ਜਿੱਥੇ ਮਿਲਦੇ ਹਨ, ਉਹ ਸਰਕਾਰ ਦੀਆਂ ਨੀਤੀਆਂ ਨਾਲ ਸੰਤੁਸ਼ਟ ਦਿਖਾਈ ਦੇ ਰਹੇ ਹਨ | ਹਡਾਣਾ ਨੇ ਇਹ ਵੀ ਕਿਹਾ ਕਿ ਵਿਰੋਧੀ ਪਾਰਟੀਆਂ ਸਿਰਫ਼ ਬਦਨਾਮ ਕਰਨ ਦੀ ਰਾਜਨੀਤੀ 'ਚ ਰੁਚੀ ਰੱਖਦੀਆਂ ਹਨ ਅਤੇ ਵਿਕਾਸ ਦੇ ਮਸਲਿਆਂ 'ਤੇ ਗੱਲ ਕਰਨ ਤੋਂ ਕਤਰਾ ਜਾਂਦੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਚੋਣ ਨਤੀਜੇ ਵਿਰੋਧੀਆਂ ਲਈ ਹੈਰਾਨੀਜਨਕ ਹੋਣਗੇ ਅਤੇ ਤਰਨ ਤਾਰਨ ਜ਼ਿਲ੍ਹਾ ਆਮ ਆਦਮੀ ਪਾਰਟੀ ਦੇ ਚੋਣ ਨਕਸ਼ੇ ਵਿਚ ਮਜ਼ਬੂਤ ਸਥਾਨ ਬਣਾਏਗਾ |
ਪਿਛਲੀ ਖ਼ਬਰ ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਪਿੰਡ ਮਜਾਰੀ ਵਿਖੇ 5 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।