16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨਾਭਾ ਪਹੁੰਚੇ

ਨਾਭਾ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਐਡਵੋਕੇਟ ਗਿਆਨ ਸਿੰਘ ਮੂੰਗੋ ਦੀ ਅਗਵਾਈ ਹੇਠ ਪਾਰਟੀ ਵਰਕਰ ਸਵਾਗਤ ਕਰਦੇ ਹੋਏ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 03-11-2025
ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਭਾ ਪਹੁੰਚੇ ਹੋਏ ਸਨ, ਜਿੱਥੇ ਉਨ੍ਹਾਂ ਵਲੋਂ ਬਾਰ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੂੰਗੋ ਦੇ ਗ੍ਰਹਿ ਵਿਖੇ ਵੀ ਸ਼ਮੂਲੀਅਤ ਕੀਤੀ ਗਈ, ਜਿੱਥੇ ਐਡਵੋਕੇਟ ਗਿਆਨ ਸਿੰਘ ਮੂੰਗੋ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਧੱਕਾ ਕੀਤਾ ਹੈ ਜਿਸ ਨੂੰ ਪੰਜਾਬ ਦੇ ਲੋਕ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਤਰਨ ਤਾਰਨ ਦੀ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਤੇ ਖ਼ੁਸ਼ ਹਨ ਜਿਸ ਕਰਕੇ ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਵਿਰੋਧੀ ਪਾਰਟੀਆਂ ਨੂੰ ਹਰਾ ਕੇ ਵੱਡੇ ਫ਼ਰਕ ਨਾਲ ਜਿੱਤ ਹਾਸਿਲ ਕਰੇਗਾ | ਇਸ ਮੌਕੇ ਐਡਵੋਕੇਟ ਗਿਆਨ ਸਿੰਘ ਮੂੰਗੋ, ਚੇਅਰਮੈਨ ਜੱਸੀ ਸੋਹੀਆਂ ਵਾਲਾ, 'ਆਪ' ਆਗੂ ਕਰਨਵੀਰ ਸਿੰਘ ਟਿਵਾਣਾ, 'ਆਪ' ਆਗੂ ਲਾਲੀ ਫਤਹਿਪੁਰ, ਮਨਦੀਪ ਕੌਰ ਚੀਮਾ ਡੀ.ਐਸ.ਪੀ. ਨਾਭਾ, ਇੰਸਪੈਕਟਰ ਸਰਬਜੀਤ ਸਿੰਘ ਚੀਮਾ ਇੰਚਾਰਜ ਥਾਣਾ ਕੋਤਵਾਲੀ, ਹਰਜਿੰਦਰ ਸਿੰਘ ਸੈਕਟਰੀ ਬਾਰ ਐਸੋਸੀਏਸ਼ਨ, ਗੁਰਮੀਤ ਸਿੰਘ ਲਵਲੀ, ਸੋਨੂੰ, ਸੁਖਦੀਪ ਸਿੰਘ ਔਲਖ, ਜਸਪਾਲ ਸਿੰਘ, ਪਰਮਜੀਤ ਸਿੰਘ ਪੰਮੀ, ਨਿਰਭੈ ਸਿੰਘ ਸਰਪੰਚ ਮੂੰਗੋ, ਜਸਵਿੰਦਰ ਸਿੰਘ ਸਰਪੰਚ ਅੱਚਲ ਤੇ ਹੋਰ 'ਆਪ' ਅਹੁਦੇਦਾਰ ਅਤੇ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਗੋਲਡਨ ਇਰਾ ਸਕੂਲ 'ਚ ਹੈਲੋਵੀਨ ਫ਼ੈਸਟੀਵਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।