16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

'ਆਪ' ਪੰਜਾਬ ਯੂਨੀਵਰਸਿਟੀ ਤੇ ਸੂਬੇ ਦੇ ਹੱਕਾਂ ਦੀ ਰਾਖੀ ਕਰਨ 'ਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ- ਡਾ. ਮਨੋਹਰ ਸਿੰਘ

ਅਜੀਤ ਡੈਸਕ 03-11-2025
ਖਮਾਣੋਂ, 2 ਨਵੰਬਰ (ਮਨਮੋਹਣ ਸਿੰਘ ਕਲੇਰ)-ਭਾਜਪਾ ਦੇ ਕਾਰਜਕਾਲ ਦੀ ਪੰਜਾਬ ਤੇ ਪੰਜਾਬੀਆਂ ਨਾਲ ਧੋਖੇ ਦੀ ਰਾਜਨੀਤੀ ਦੀ ਹੱਦ ਸਿਰੇ 'ਤੇ ਲਿਜਾਂਦੇ ਹੋਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਪੰਜਾਬ ਸੂਬੇ ਦੀ ਨੁਮਾਇੰਦਗੀ ਤੇ ਹੱਕ 'ਤੇ ਡਾਕੇ ਮਾਰਕੇ ਯੂਨੀਵਰਸਿਟੀ ਵਿਚ ਸੈਨੇਟ ਅਤੇ ਸਿੰਡੀਕੇਟ ਨੂੰ ਮੁੜ ਗਠਨ ਕਰਨਾ ਅਤਿ ਨਿੰਦਣਯੋਗ ਤੇ ਗ਼ੈਰ ਸੰਵਿਧਾਨਕ ਕਾਰਵਾਈ ਹੈ | ਇਹ ਵਿਚਾਰ ਸੀਨੀਅਰ ਕਾਂਗਰਸ ਆਗੂ ਡਾ. ਮਨੋਹਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਯੂਨੀਵਰਸਿਟੀ ਦੇ ਅਧੀਨ ਜ਼ਿਆਦਾਤਰ ਕਾਲਜ ਪੰਜਾਬ ਸੂਬੇ ਵਿਚ ਹਨ ਤੇ ਪੰਜਾਬ ਸਰਕਾਰ ਵਲੋਂ ਇਸ ਦੇ ਸਾਲਾਨਾ ਬਜਟ ਵਿਚ ਲਗਪਗ 60 ਫ਼ੀਸਦੀ ਹਿੱਸਾ ਪਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਆਰ.ਐੱਸ.ਐੱਸ. ਦੀ ਮਿਲੀਭੁਗਤ ਰਾਹੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਨਾਲ ਛੇੜਛਾੜ ਤੇ ਖਿਲਵਾੜ ਕਰਕੇ ਯੂਨੀਵਰਸਿਟੀ ਦੇ ਪ੍ਰਸ਼ਾਸਨ 'ਤੇ ਆਪਣਾ ਕਬਜ਼ਾ ਜਮਾਉਣ ਦੀ ਸਾਜਸ਼ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਯੂਨੀਵਰਸਿਟੀ ਤੇ ਸੂਬੇ ਦੇ ਅਧਿਕਾਰ ਅਤੇ ਹੱਕਾਂ ਦੀ ਰਾਖੀ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਇਸ ਦੇ ਨਤੀਜੇ ਲੰਮੇ ਸਮੇਂ ਤੱਕ ਪੰਜਾਬ ਨੂੰ ਭੁਗਤਣੇ ਪੈਣਗੇ |
ਪਿਛਲੀ ਖ਼ਬਰ ਪੰਜਾਬ 'ਵਰਸਿਟੀ ਦੀ ਸਿੰਡੀਕੇਟ ਤੇ ਸੈਨੇਟ ਨੂੰ ਕੇਂਦਰ ਸਰਕਾਰ ਵਲੋਂ ਖ਼ਤਮ ਕਰਨਾ ਮੰਦਭਾਗਾ- ਰਾਜੂ ਖੰਨਾ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।