16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ 'ਵਰਸਿਟੀ ਦੀ ਸਿੰਡੀਕੇਟ ਤੇ ਸੈਨੇਟ ਨੂੰ ਕੇਂਦਰ ਸਰਕਾਰ ਵਲੋਂ ਖ਼ਤਮ ਕਰਨਾ ਮੰਦਭਾਗਾ- ਰਾਜੂ ਖੰਨਾ

ਅਜੀਤ ਡੈਸਕ 03-11-2025
ਅਮਲੋਹ, 2 ਨਵੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਤੇ ਸੈਨੇਟ ਨੂੰ ਕੇਂਦਰ ਸਰਕਾਰ ਵਲੋਂ ਖ਼ਤਮ ਕੀਤੇ ਜਾਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ ਕਰਾਰ ਦਿੱਤਾ ਹੈ | ਰਾਜੂ ਖੰਨਾ ਨੇ ਕਿਹਾ ਕਿ ਇਹ ਸਰਕਾਰ ਵਲੋਂ ਪੰਜਾਬ ਦੀ ਇਸ ਉੱਚ ਸਿੱਖਿਆ ਸੰਸਥਾ ਤੇ ਸੂਬੇ ਦੇ ਹੱਕ ਖ਼ਤਮ ਕਰਨ ਦੀ ਸਪਸ਼ਟ ਚਾਲ ਹੈ | ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਇਹ ਖ਼ਾਸੀਅਤ ਸੀ ਕਿ ਇਸ ਦੇ ਸੈਨੇਟ ਅਤੇ ਸਿੰਡੀਕੇਟ ਦੀ ਚੋਣ ਲੋਕਤੰਤਰਿਕ ਪ੍ਰਕਿਰਿਆ ਨਾਲ ਕੀਤੀ ਜਾਂਦੀ ਸੀ, ਪਰ ਕੇਂਦਰ ਦੀ ਸਰਕਾਰ ਇਸ ਨੂੰ ਪੂਰੀ ਤਰ੍ਹਾਂ ਆਪਣੇ ਹੇਠ ਕਰਨਾ ਚਾਹੁੰਦੀ ਹੈ | ਰਾਜੂ ਖੰਨਾ ਕਿਹਾ ਕਿ ਇਹ ਫ਼ੈਸਲਾ ਤਾਨਾਸ਼ਾਹੀ ਹੈ, ਜੋ ਸੰਘੀ ਢਾਂਚੇ ਅਤੇ ਪੰਜਾਬ ਪੁਨਰਗਠਨ ਐਕਟ ਦੀ ਵੀ ਉਲੰਘਣਾ ਹੈ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਨੂੰ ਵੀ ਸਵਾਲ ਕੀਤਾ ਕਿ ਉਸ ਨੇ ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਨ ਲਈ ਠੋਸ ਕਦਮ ਕਿਉਂ ਨਹੀਂ ਚੁੱਕੇ | ਉਨ੍ਹਾਂ ਸਮੁੱਚੀਆਂ ਵਿੱਦਿਆਰਥੀ ਜਥੇਬੰਦੀਆਂ, ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਕੇਂਦਰ ਦੇ ਇਸ ਪੰਜਾਬ ਵਿਰੋਧੀ ਫ਼ੈਸਲੇ ਖ਼ਿਲਾਫ਼ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਅਪੀਲ ਵੀ ਕੀਤੀ ਗਈ |
ਪਿਛਲੀ ਖ਼ਬਰ ਜ਼ਿਲ੍ਹਾ ਰਗਬੀ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਨੇ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਅਗਲੀ ਖ਼ਬਰ 'ਆਪ' ਪੰਜਾਬ ਯੂਨੀਵਰਸਿਟੀ ਤੇ ਸੂਬੇ ਦੇ ਹੱਕਾਂ ਦੀ ਰਾਖੀ ਕਰਨ 'ਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ- ਡਾ. ਮਨੋਹਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।