16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕਿ੍ਕਟ ਟੂਰਨਾਮੈਂਟ ਕਰਵਾਇਆ

ਮੰਡੀ ਗੋਬਿੰਦਗੜ੍ਹ ਦੇ ਖ਼ਾਲਸਾ ਸਕੂਲ 'ਚ ਕਰਵਾਏ ਟੂਰਨਾਮੈਂਟ ਵਿਚ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ | ਤਸਵੀਰ <br/> 03-11-2025
ਮੰਡੀ ਗੋਬਿੰਦਗੜ੍ਹ, 2 ਨਵੰਬਰ (ਇਕਬਾਲਦੀਪ ਸੰਧੂ)-ਅੰਮਿ੍ਤਪਾਲ ਸਿੰਘ ਗੁਰੋਂ ਦੀ ਯਾਦ ਵਿਚ ਖ਼ਾਲਸਾ ਕਿ੍ਕਟ ਕਲੱਬ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਖ਼ਾਲਸਾ ਸਕੂਲ ਦੇ ਖੇਡ ਮੈਦਾਨ ਵਿਚ ਕਰਵਾਏ ਟੂਰਨਾਮੈਂਟ ਵਿਚ ਲਗਪਗ 16 ਪ੍ਰਸਿੱਧ ਕਿ੍ਕਟ ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਮਲਹੋਤਰਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤ ਜਾਗਰੂਕਤਾ ਸਿਖਾਉਂਦੀਆਂ ਹਨ | ਉਨ੍ਹਾਂ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਖੇਡ ਸਮਾਗਮ ਸਮਾਜ ਵਿਚ ਭਾਈਚਾਰਕ ਸਾਂਝ ਤੇ ਸਕਾਰਾਤਮਿਕਤਾ ਨੂੰ ਉਤਸ਼ਾਹਿਤ ਕਰਦੇ ਹਨ | ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿਚ ਉੱਤਮਤਾ ਪ੍ਰਾਪਤ ਕਰਨ ਅਤੇ ਰਾਜ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਦੀ ਅਪੀਲ ਕੀਤੀ | ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹਾਂ ਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਹ ਟੂਰਨਾਮੈਂਟ ਹਰ ਸਾਲ ਨੌਜਵਾਨਾਂ ਨੂੰ ਖੇਡਾਂ ਵਿਚ ਵਧੇਰੇ ਦਿਲਚਸਪੀ ਲਈ ਕਰਵਾਇਆ ਜਾਂਦਾ ਹੈ |
ਪਿਛਲੀ ਖ਼ਬਰ ਮੁਫ਼ਤ ਖ਼ੂਨ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਰਗਬੀ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਨੇ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।