21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਪਿੰਡ ਭਗੜਾਣਾ ਵਿਖੇ ਸ਼ਹੀਦੀ ਪੁਰਬ ਮੌਕੇ ਨਗਰ ਕੀਰਤਨ ਅੱਜ

ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਪਿੰਡ ਭਗੜਾਣਾ ਵਿਖੇ ਸ਼ਹੀਦੀ ਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਕਰਵਾਏ ਸਮਾਗਮ ਵਿਚ ਸ਼ਾਮਿਲ ਸੰਗਤਾਂ | ਅਜੀਤ ਤਸਵੀਰ <br/> 25-11-2025
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਨੌਵੇਂ ਪਾਤਸ਼ਾਹ ਸ੍ਰੀ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਭਗੜਾਣਾ ਵਿਖੇ ਪਿਛਲੇ 1 ਮਹੀਨੇ ਤੋਂ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਵਲੋਂ ਸੁਖਮਨੀ ਸਾਹਿਬ ਦੇ ਪਾਠਾਂ ਦੀ ਚਲਾਈ ਲੜੀ ਦੇ ਭੋਗ ਪਾਏ ਗਏ ਅਤੇ ਨੌਵੇਂ ਪਾਤਸ਼ਾਹ ਦੇ ਸਲੋਕ ਪੜ੍ਹੇ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਜਥੇਦਾਰ ਜਸਮੇਰ ਸਿੰਘ ਬਲਸੂਆਂ ਨੇ ਦੱਸਿਆ ਕਿ ਸਮੂਹ ਬੀਬੀਆਂ ਵਲੋਂ ਸੰਗਤਾਂ ਨੂੰ ਜੋੜਨ ਦਾ ਇਹ ਵੱਡਾ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਪੁਰਬ ਸੰਬੰਧੀ 25 ਨਵੰਬਰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਵੱਖ-ਵੱਖ ਪਿੰਡਾਂ 'ਚੋਂ ਲੰਘ ਕੇ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ | ਉਨ੍ਹਾਂ ਸੰਗਤਾਂ ਨੂੰ ਸਮਾਗਮ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੌਰਾਨ ਪਟਾਕੇ ਤੇ ਆਤਿਸ਼ਬਾਜ਼ੀ ਨਹੀਂ ਕੀਤੀ ਜਾਵੇਗੀ | ਇਸ ਮੌਕੇ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਅਮਰੀਕ ਸਿੰਘ ਫੋਰਮੈਨ, ਰਿਟਾ. ਮੈਨੇਜਰ ਜਸਵੰਤ ਸਿੰਘ ਭਗੜਾਣਾ, ਗੁਰਪ੍ਰੀਤ ਸਿੰਘ, ਜੀਤ ਸਿੰਘ, ਪ੍ਰੀਤਮ ਸਿੰਘ, ਭਾਈ ਸੁਖਵਿੰਦਰ ਸਿੰਘ ਤੇ ਗੁਰਨਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਜੌਗਰਫ਼ੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਇਸਰੋ ਕੋਰਸ ਸਫਲਤਾਪੂਰਵਕ ਸੰਪੰਨ ਅਗਲੀ ਖ਼ਬਰ ਸਿਹਤ ਵਿਭਾਗ ਨੇ ਕੋਟਪਾ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।