21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਮਾਤਾ ਗੁਜਰੀ ਕਾਲਜ ਦੇ ਜੌਗਰਫ਼ੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਇਸਰੋ ਕੋਰਸ ਸਫਲਤਾਪੂਰਵਕ ਸੰਪੰਨ

ਇਸਰੋ ਕੋਰਸ ਦੇ ਸਰਟੀਫਿਕੇਟ ਨਾਲ ਜੌਗਰਫ਼ੀ ਵਿਭਾਗ ਦੇ ਵਿਦਿਆਰਥੀ | ਅਜੀਤ ਤਸਵੀਰ <br/> 25-11-2025
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਜੌਗਰਫ਼ੀ ਵਿਭਾਗ ਦੇ ਵਿਦਿਆਰਥੀਆਂ ਨੇ ਭਾਰਤੀ ਅੰਤਰਿਕਸ਼ ਅਨੁਸੰਧਾਨ ਸੰਗਠਨ (ਇਸਰੋ) ਦੇਹਰਾਦੂਨ ਵਲੋਂ ਆਯੋਜਿਤ 'ਗਲੋਬਲ ਨੈਵੀਗੇਸ਼ਨ ਸੈਟੇਲਾਈਟ ਸਿਸਟਮ' ਆਨਲਾਈਨ ਕੋਰਸ ਸਫਲਤਾਪੂਰਵਕ ਪੂਰਾ ਕੀਤਾ | ਇਹ ਕੋਰਸ ਇਸਰੋ ਦੇ ਡਿਸਟੈਂਸ ਲਰਨਿੰਗ ਪ੍ਰੋਗਰਾਮ ਤਹਿਤ ਭਾਰਤੀ ਰਿਮੋਟ ਸੈਸਿੰਗ ਸੰਸਥਾਨ ਦੇਹਰਾਦੂਨ ਵਲੋਂ ਆਯੋਜਿਤ ਕੀਤਾ ਗਿਆ ਸੀ | ਕੋਰਸ ਦੌਰਾਨ ਦੇਸ਼ ਦੇ ਮਾਹਿਰ ਵਿਗਿਆਨੀਆਂ ਵਲੋਂ ਵਿਦਿਆਰਥੀਆਂ ਨੂੰ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਪ੍ਰਣਾਲੀ ਤਕਨਾਲੋਜੀ ਦੇ ਸਿਧਾਂਤਾਂ, ਕਾਰਜ ਪ੍ਰਣਾਲੀ, ਨੈਵੀਗੇਸ਼ਨ, ਰਿਮੋਟ ਸੈਸਿੰਗ ਅਤੇ ਆਫ਼ਤਾਂ ਪ੍ਰਬੰਧਨ ਸਮੇਤ ਵੱਖ-ਵੱਖ ਖੇਤਰਾਂ ਵਿਚ ਇਸ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ | ਕਾਲਜ ਦੇ ਡਾਇਰੈਕਟਰ-ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਜੌਗਰਫ਼ੀ ਵਿਭਾਗ ਦੇ ਵਿਦਿਆਰਥੀਆਂ ਨੂੰ ਕੋਰਸ ਸਫਲਤਾਪੂਰਵਕ ਪੂਰਾ ਕਰਨ 'ਤੇ ਵਧਾਈ ਦਿੰਦਿਆਂ ਉਨ੍ਹਾਂ ਦੀ ਖਗੋਲ ਵਿਗਿਆਨ ਪ੍ਰਤੀ ਦਿਲਚਸਪੀ ਦੀ ਭਰਪੂਰ ਸ਼ਲਾਘਾ ਕੀਤੀ | ਵਿਭਾਗ ਦੇ ਮੁਖੀ ਡਾ. ਅਨੁਪ੍ਰੀਤ ਸਿੰਘ ਟਿਵਾਣਾ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਰਾਸ਼ਟਰੀ ਪੱਧਰ ਦੇ ਪ੍ਰੋਗਰਾਮਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਨੂੰ ਖਗੋਲ ਵਿਗਿਆਨ ਤੇ ਭੂ-ਜਾਣਕਾਰੀ ਤਕਨਾਲੋਜੀ ਦੇ ਨਿਰੰਤਰ ਵੱਧਦੇ ਖੇਤਰਾਂ ਦੀ ਖੋਜ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ | ਕੋਰਸ ਕੋਆਰਡੀਨੇਟਰ ਤੇ ਜੌਗਰਫ਼ੀ ਵਿਭਾਗ ਦੇ ਪ੍ਰੋ. ਲਵਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਪੂਰੇ ਕੋਰਸ ਦੌਰਾਨ ਰਜਿਸਟ੍ਰੇਸ਼ਨ ਤੋਂ ਲੈ ਕੇ ਆਨਲਾਈਨ ਇਮਤਿਹਾਨ ਤੱਕ ਸਹਿਯੋਗ ਦੇ ਕੇ ਮਾਰਗਦਰਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਇਸਰੋ ਵਲੋਂ ਬਿਨਾਂ ਕਿਸੇ ਫ਼ੀਸ ਤੋਂ ਹਰ ਸਾਲ ਇਨ੍ਹਾਂ ਪ੍ਰੋਗਰਾਮਾਂ ਤਹਿਤ ਸਿਖਲਾਈ ਪ੍ਰਦਾਨ ਕੀਤੀ ਜਾਂਦੀ ਹੈ ਤੇ ਇਸ ਤਰ੍ਹਾਂ ਦੇ ਸਿੱਖਿਆ ਭਰਪੂਰ ਕੋਰਸ ਫਿਜ਼ਿਕਸ, ਐਗਰੀਕਲਚਰ, ਲਾਈਫ਼ ਸਾਇੰਸ ਅਤੇ ਜੌਗਰਫ਼ੀ ਦੇ ਵਿਦਿਆਰਥੀਆਂ ਨੂੰ ਰਿਮੋਟ ਸੈਸਿੰਗ, ਭੂ-ਜਾਣਕਾਰੀ ਅਤੇ ਗਲੋਬਲ ਨੈਵੀਗੇਸ਼ਨ ਸੈਟੇਲਾਈਟ ਸਿਸਟਮ ਤਕਨਾਲੋਜੀ ਵਿਚ ਮੁਹਾਰਤ ਹਾਸਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ | ਜੌਗਰਫ਼ੀ ਵਿਭਾਗ ਦੀ ਵਿਦਿਆਰਥਣ ਮਨਜੋਤ ਕੌਰ ਨੇ ਦੱਸਿਆ ਕਿ ਉਸ ਨੂੰ ਪੂਰੇ ਕੋਰਸ ਦੌਰਾਨ ਬਹੁਤ ਕੁਝ ਸਿੱਖਣ ਦਾ ਮੌਕਾ ਮਿਲਿਆ ਅਤੇ ਇਸਰੋ ਵਰਗੀ ਨਾਮਵਰ ਸੰਸਥਾ ਦਾ ਹਿੱਸਾ ਬਣਨਾ ਆਪਣੇ ਆਪ ਵਿਚ ਹੀ ਬਹੁਤ ਮਾਣ ਵਾਲੀ ਗੱਲ ਹੈ | ਇਸਰੋ ਵਲੋਂ ਵਿਦਿਆਰਥੀਆਂ ਕੋਮਲਪ੍ਰੀਤ ਕੌਰ, ਮਨਜੋਤ ਕੌਰ, ਰਸ਼ਨੀਤ ਕੌਰ, ਜਸਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਜਸਕਿਰਨ ਕੌਰ, ਗੁਰਸਿਮਰਨਜੀਤ, ਕਮਲਦੀਪ ਕੌਰ, ਰਜਤ ਕੁਮਾਰ, ਆਦੀ, ਅਨਮੋਲਜੀਤ ਸਿੰਘ, ਜਸ਼ਨਪ੍ਰੀਤ ਸਿੰਘ, ਬਰਿੰਦਰ ਸਿੰਘ ਅਤੇ ਜਗਜੀਤ ਸਿੰਘ ਆਦਿ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ |
ਪਿਛਲੀ ਖ਼ਬਰ ਪਿੰਡ ਪੰਜੋਲੀ ਕਲਾਂ 'ਚ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਪਿੰਡ ਭਗੜਾਣਾ ਵਿਖੇ ਸ਼ਹੀਦੀ ਪੁਰਬ ਮੌਕੇ ਨਗਰ ਕੀਰਤਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।