21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਰਦਾਰ ਵੱਲਭਭਾਈ ਪਟੇਲ ਨੂੰ ਸਮਰਪਿਤ ਏਕਤਾ ਪੈਦਲ ਯਾਤਰਾ ਕੱਢੀ

ਸਰਦਾਰ ਵੱਲਭਭਾਈ ਪਟੇਲ ਦੀ ਯਾਦ ਨੂੰ ਸਮਰਪਿਤ ਕੱਢੀ ਪੈਦਲ ਯਾਤਰਾ ਦੀ ਅਗਵਾਈ ਕਰਦੇ ਹੋਏ ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਤੇ ਵੱਡੀ ਗਿਣਤੀ ਵਿਚ ਸ਼ਾਮਿਲ ਵਰਕਰ | ਤਸਵੀਰ: ਕਰਨ <br/> 25-11-2025
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਲੋਹ ਪੁਰਸ਼ ਤੇ ਏਕਤਾ ਦੇ ਪ੍ਰਤੀਕ ਸਰਦਾਰ ਵੱਲਭ ਭਾਈ ਪਟੇਲ ਦੀ ਯਾਦ 'ਚ ਉਲੀਕੇ ਪ੍ਰੋੋਗ੍ਰਾਮਾਂ ਦੀ ਲੜੀ ਤਹਿਤ ਫ਼ਤਹਿਗੜ੍ਹ ਸਾਹਿਬ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਅਗਵਾਈ ਹੇਠ ਏਕਤਾ ਪੈਦਲ ਯਾਤਰਾ ਦਾ ਆਯੋਜਨ ਕੀਤਾ ਗਿਆ | ਯਾਤਰਾ ਦਾ ਆਰੰਭ ਸਰਹਿੰਦ ਜੀ. ਟੀ. ਰੋਡ ਤੋਂ ਕੀਤਾ ਗਿਆ, ਜਿਸ ਵਿਚ ਭਾਜਪਾ ਦੇ ਸੀਨੀਅਰ ਆਗੂਆਂ, ਵਰਕਰਾਂ, ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧੀਆਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਯਾਤਰਾ ਦੌਰਾਨ ਵਿਦਿਆਰਥੀਆਂ ਤੇ ਭਾਜਪਾ ਵਰਕਰਾਂ ਨੇ 'ਭਾਰਤ ਮਾਤਾ ਜੀ ਕੀ ਜੈ', ਵੰਦੇ ਮਾਤਰਮ ਅਤੇ ਸਰਦਾਰ ਪਟੇਲ ਅਮਰ ਰਹੇ ਦੇ ਨਾਅਰੇ ਲਗਾ ਕੇ ਮਾਹੌਲ ਨੂੰ ਦੇਸ਼ਭਗਤੀ ਦੀ ਭਾਵਨਾ ਨਾਲ ਭਰ ਦਿੱਤਾ | ਪੈਦਲ ਯਾਤਰਾ ਦਾ ਸ਼ਹਿਰ ਦੇ ਬਾਜ਼ਾਰਾਂ ਵਿਚ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਸਲਾਮ ਕੀਤਾ | ਇਹ ਯਾਤਰਾ ਭੱਟੀ ਫਾਰਮ ਸਰਹਿੰਦ ਵਿਖੇ ਪਹੁੰਚ ਕੇ ਸਮਾਪਤ ਹੋਈ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਸਰਦਾਰ ਵੱਲਭ ਭਾਈ ਪਟੇਲ ਦੀ ਜੀਵਨੀ, ਉਨ੍ਹਾਂ ਦੇ ਅਦਿੱਖੇ ਯੋਗਦਾਨ ਅਤੇ ਖਿੰਡੇ ਰਾਜਾਂ ਨੂੰ ਇੱਕਜੁੱਟ ਕਰਕੇ ਭਾਰਤ ਨੂੰ ਏਕਤਾ ਦੇ ਧਾਗੇ ਵਿਚ ਪ੍ਰੋਣ ਵਾਲੇ ਉਨ੍ਹਾਂ ਦੇ ਇਤਿਹਾਸਿਕ ਯਤਨਾਂ ਬਾਰੇ ਗੱਲ ਕੀਤੀ | ਉਨ੍ਹਾਂ ਕਿਹਾ ਕਿ ਪੈਦਲ ਯਾਤਰਾ ਦਾ ਉਦੇਸ਼ ਸਰਦਾਰ ਵੱਲਭ ਭਾਈ ਪਟੇਲ ਦੇ ਰਾਸ਼ਟਰੀ ਏਕਤਾ-ਅਖੰਡਤਾ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣਾ ਹੈ | ਇਸ ਮੌਕੇ ਸਾਬਕਾ ਮੰਤਰੀ ਡਾ. ਹਰਬੰਸ ਲਾਲ, ਅਜੈਬ ਸਿੰਘ ਜਖਵਾਲੀ, ਕੁਲਦੀਪ ਸਿੰਘ ਸਹੋਤਾ, ਦੇਵੀ ਦਿਆਲ ਪਰਾਸ਼ਰ, ਹਰੀਸ਼ ਅਗਰਵਾਲ, ਧਰਮਿੰਦਰ ਬਾਂਡਾ, ਵਿੱਕੀ ਰਾਏ, ਗੁਰਮੁਖ ਸਿੰਘ, ਪਰਵਿੰਦਰ ਸਿੰਘ ਦਿਓਲ, ਕੁਲਦੀਪ ਸਿੰਘ ਸਿੱਧੂਪੁਰ, ਗੁਰਬਖਸ਼ ਸਿੰਘ ਬਖਸ਼ੀ, ਸੁਭਾਸ਼ ਪੰਡਿਤ, ਜਸਵਿੰਦਰ ਸਿੰਘ, ਦਵਿੰਦਰ ਕੁਮਾਰ ਭੱਟ, ਪਰਮਜੀਤ ਕੌਰ ਚਨਾਰਥਲ, ਸਨੀ ਗੋਇਲ ਸਿੰਗਾਰ ਸਿੰਘ ਬਰਾਸ, ਬਲਵੀਰ ਸਿੰਘ ਧਾਰਨੀ, ਸੰਜੀਵ ਕੁਮਾਰ ਦੀਪੂ, ਨਰਿੰਦਰ ਸਿੰਘ, ਅਵਿਨਾਸ਼ ਕੌਰ, ਹਿਤੇਸ਼ ਗਾਬਰੀ, ਕੀਰਤ ਵੇਦੀ, ਵਿਨੋਦ ਕੁਮਾਰ ਸ਼ਰਮਾ, ਬਲਵਿੰਦਰ ਸਿੰਘ ਗੋਗੀ ਤੇ ਹਰਮੀਤ ਸਿੰਘ ਹੰਸਾਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਗਵਾਨ ਵਿਸ਼ਨੂੰ ਨੇ ਵਾਮਨ ਦਾ ਰੂਪ ਧਾਰਨ ਕੀਤਾ ਤੇ ਰਾਜਾ ਬਾਲੀ ਨੂੰ ਆਪਣਾ ਬ੍ਰਹਮ ਖੇਡ ਦਿਖਾਇਆ- ਆਚਾਰਿਆ ਰਵਿੰਦਰ ਕਿ੍ਸ਼... ਅਗਲੀ ਖ਼ਬਰ ਪਿੰਡ ਪੰਜੋਲੀ ਕਲਾਂ 'ਚ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।