21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਕੰਮ ਬੰਦ ਰੱਖ ਕੇ 2 ਤੋਂ 4 ਦਸੰਬਰ ਤੱਕ ਲਗਾਤਾਰ ਦਿਨ-ਰਾਤ ਦਾ ਧਰਨਾ ਦਿੱਤਾ ਜਾਵੇਗਾ- ਲੋਹਾਰੀ, ਖੰਟ

ਅਜੀਤ ਡੈਸਕ 25-11-2025
ਸੰਘੋਲ, 24 ਨਵੰਬਰ (ਗੁਰਨਾਮ ਸਿੰਘ ਚੀਨਾ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬ੍ਰਾਂਚ ਖਮਾਣੋਂ ਤੇ ਬਸੀ ਪਠਾਣਾਂ ਦੀ ਇਕ ਮੀਟਿੰਗ ਖੰਟ ਵਿਖੇ ਬ੍ਰਾਂਚ ਆਗੂ ਦਵਿੰਦਰ ਸਿੰਘ ਖੰਟ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਿਰਕਤ ਕੀਤੀ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਲੋਹਾਰੀ ਅਤੇ ਦਵਿੰਦਰ ਖੰਟ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਫ਼ੀਲਡ ਅਤੇ ਦਫ਼ਤਰਾਂ ਵਿਚ ਵੱਖ-ਵੱਖ ਪੋਸਟਾਂ 'ਤੇ ਪਿਛਲੇ 15 ਤੋਂ 20 ਸਾਲਾਂ ਤੋਂ ਇਕ ਵਰਕਰ ਦੇ ਰੂਪ 'ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਤੇ ਆਊਟਸੋਰਸ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਆਧਾਰ 'ਤੇ ਸਬੰਧਿਤ ਵਿਭਾਗ 'ਚ ਸ਼ਾਮਿਲ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਮੁੱਖ ਮੰਗ ਸਮੇਤ ਹੋਰ ਹੱਕੀ ਮੰਗਾਂ ਦਾ ਹੱਲ ਕਰਵਾਉਣ ਲਈ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਵਲੋਂ ਇਨਲਿਸਟਮੈਂਟ ਤੇ ਆਊਟਸੋਰਸ ਕਾਮਿਆਂ ਦੇ ਪ੍ਰਤੀ ਜੋ ਪਾਲਿਸੀ ਤਿਆਰ ਕੀਤੀ ਗਈ ਹੈ, ਇਹ ਕਾਮਿਆ ਦੇ ਹਿੱਤ 'ਚ ਨਹੀਂ ਹੈ | ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਇੰਨਲਿਸਟਮੈਟ, ਆਉਟਸੋਰਸ ਵਰਕਰਾਂ ਨੂੰ ਵਿਭਾਗ ਵਿਚ ਸਿੱਧੇ ਕੰਟਰੈਕਟ 'ਤੇ ਲੈਣ ਦੀ ਪ੍ਰਪੋਜ਼ਲ ਭੇਜੀ ਜਾਵੇ ਅਤੇ ਬੇਲੋੜੀਆਂ ਸ਼ਰਤਾਂ ਨੂੰ ਰੱਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫ਼ਾਰਮ ਤੋਂ 2, 3 ਅਤੇ 4 ਦਸੰਬਰ ਨੂੰ ਮੋਰਚੇ 'ਚ ਸ਼ਾਮਿਲ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੇ ਕੰਮ ਨੂੰ ਮੁਕੰਮਲ ਬੰਦ ਕਰਕੇ ਆਪੋ ਆਪਣੇ ਵਿਭਾਗੀ ਦਫ਼ਤਰਾਂ ਅੱਗੇ ਲਗਾਤਾਰ ਦਿਨ-ਰਾਤ (3 ਦਿਨ) ਦੇ ਜ਼ਿਲ੍ਹਾ ਅਤੇ ਤਹਿਸੀਲ ਪੱਧਰੀ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸੇ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਅੱਗੇ ਲਗਾਤਾਰ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਮੀਟਿੰਗ ਵਿਚ ਜ਼ਿਲ੍ਹਾ ਜਨਰਲ ਸਕੱਤਰ ਕੁਲਵੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵੀਰ ਸਾਹ, ਜ਼ਿਲ੍ਹਾ ਪ੍ਰੈਸ ਸਕੱਤਰ ਹਰਦੀਪ ਸਿੰਘ ਸਿੱਧੂਪੁਰ ਕਲਾਂ, ਸੁਖਦੇਵ ਸਿੰਘ, ਸੁੱਚਾ ਖਾਨ, ਤਰਸੇਮ ਸਿੰਘ, ਜਸਵੀਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਮੰਡੋਫਲ 'ਚ 'ਡਿਜੀਟਲ ਲਿਟਰੇਸੀ' ਵਿਸ਼ੇ 'ਤੇ ਕੈਂਪ ਲਗਾਇਆ ਅਗਲੀ ਖ਼ਬਰ ਭਗਵਾਨ ਵਿਸ਼ਨੂੰ ਨੇ ਵਾਮਨ ਦਾ ਰੂਪ ਧਾਰਨ ਕੀਤਾ ਤੇ ਰਾਜਾ ਬਾਲੀ ਨੂੰ ਆਪਣਾ ਬ੍ਰਹਮ ਖੇਡ ਦਿਖਾਇਆ- ਆਚਾਰਿਆ ਰਵਿੰਦਰ ਕਿ੍ਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।