21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

'ਆਪ' ਆਉਣ ਵਾਲੀਆਂ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ- ਸੰਚਿਤ ਸਿੰਗਲਾ

ਬਲਤੇਜ ਪੰਨੂ ਨਾਲ ਮੀਡੀਆ ਕੋਆਰਡੀਨੇਟਰ 'ਆਪ' ਆਗੂ ਸੰਚਿਤ ਸਿੰਗਲਾ ਮੁਲਾਕਾਤ ਕਰਦੇ ਹੋਏ | ਅਜੀਤ ਤਸਵੀਰ <br/> 25-11-2025
ਮੰਡੀ ਗੋਬਿੰਦਗੜ੍ਹ, 24 ਨਵੰਬਰ (ਇਕਬਾਲਦੀਪ ਸੰਧੂ)-'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਸੀਨੀਅਰ ਪਾਰਟੀ ਆਗੂ ਤੇ ਸਟੇਟ ਮੀਡੀਆ ਕੋਆਰਡੀਨੇਟਰ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਾਰਟੀ ਦੇ ਅਮਲੋਹ ਹਲਕੇ ਦੇ ਮੀਡੀਆ ਕੋਆਰਡੀਨੇਟਰ ਅਤੇ ਨੌਜਵਾਨ ਉਦਯੋਗਪਤੀ ਸੰਚਿਤ ਸਿੰਗਲਾ ਨੇ ਕੀਤਾ | ਉਨ੍ਹਾਂ ਬਲਤੇਜ ਪੰਨੂ ਦੀ ਨਵੀਂ ਨਿਯੁਕਤੀ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਸੂਬੇ ਭਰ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ | ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਅਗਵਾਈ ਹੇਠ 'ਆਪ­' ਆਉਣ ਵਾਲੀਆਂ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭੜੀ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।