ਸੰਘੋਲ, 24 ਨਵੰਬਰ (ਗੁਰਨਾਮ ਸਿੰਘ ਚੀਨਾ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭੜੀ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਜਾਣਕਾਰੀ ਦਿੰਦਿਆਂ ਹਰਕੀਤ ਸਿੰਘ ਭੜੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਜੀ ਤੋਂ ਆਰੰਭ ਹੋ ਕੇ ਬਾਬਾ ਵਾਲਮੀਕਿ ਜੀ ਧਰਮਸ਼ਾਲਾ, ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਸਾਹਿਬ, ਬੱਸ ਅੱਡਾ, ਬਿਜਲੀ ਬੋਰਡ, ਗੁਰਦੁਆਰਾ ਸਾਹਿਬ ਬਾਬਾ ਰਾਏ ਸਿੰਘ ਜੀ, ਭੰਗੂ ਪੱਤੀ ਅਤੇ ਸੇਖੋਪੱਤੀ, ਗੁਰਦੁਆਰਾ ਸ੍ਰੀ ਧਰਮਸਾਲਾ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਵਿਖੇ ਆ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਵੱਖ-ਵੱਖ ਜਗ੍ਹਾ 'ਤੇ ਸੰਗਤਾਂ ਦੁਆਰਾ ਲੰਗਰ ਲਗਾਏ ਗਏ ਅਤੇ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਕੀਰਤਨੀ ਜਥੇ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਗੁਰਬਾਣੀ ਵਿਚਾਰ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਬਾਬਾ ਸੁਖਦਰਸ਼ਨ ਸਿੰਘ ਕਾਕਾ, ਦਲਜੀਤ ਸਿੰਘ, ਮੇਜਰ ਸਿੰਘ, ਜਸਕਰਨ ਸਿੰਘ, ਨਿਰਮਲ ਸਿੰਘ, ਪ੍ਰਦੀਪ ਸਿੰਘ ਸੇਖੂ, ਟਹਿਲ ਸਿੰਘ, ਜੈਪਾਲ ਸਿੰਘ, ਹਰਕੀਤ ਸਿੰਘ ਭੜੀ, ਗੁਰਜੋਤ ਸਿੰਘ, ਸਿਮਰਜੋਤ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ |