21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਵਿਧਾਇਕ ਰਾਏ ਨੇ ਪਿੰਡ ਖ਼ੋਜੇ ਮਾਜਰਾ ਵਿਖੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ

ਵਿਧਾਇਕ ਲਖਵੀਰ ਸਿੰਘ ਰਾਏ ਪਿੰਡ ਖੋਜੇਮਾਜਰਾ ਵਿਖੇ ਸਾਥੀਆਂ ਸਮੇਤ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਣ ਸਮੇਂ ਦਿਖਾਈ ਦਿੰਦੇ ਹੋਏ | ਤਸਵੀਰ: ਕਰਨ <br/> 25-11-2025
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਬਲਾਕ ਸਰਹਿੰਦ ਦੇ ਪਿੰਡ ਖ਼ੋਜੇ ਮਾਜਰਾ ਵਿਖੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ | ਪਿਛਲੀਆਂ ਸਰਕਾਰਾਂ ਹਮੇਸ਼ਾ ਹੀ ਖ਼ਜ਼ਾਨਾ ਖ਼ਾਲੀ ਹੋਣ ਦਾ ਰਾਗ ਅਲਾਪਦੀਆਂ ਰਹੀਆਂ ਹਨ, ਪਰ ਸੱਤਾ ਵਿਚ ਰਹਿਣ ਵਾਲੇ ਲੋਕ ਆਪਣਾ ਵਿਕਾਸ ਕਰਦੇ ਰਹੇ ਸਨ, ਜਿਸ ਕਾਰਨ ਸੂਬੇ ਦੀ ਹਾਲਤ ਖਸਤਾ ਹੁੰਦੀ ਚਲੀ ਗਈ, ਜਦੋਂ ਤੋਂ ਮੁੱਖ ਮੰਤਰੀ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਲਗਾਤਾਰ ਸੂਬੇ ਦੇ ਅੰਦਰ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਹਨ | ਇੱਥੇ ਹੀ ਬੱਸ ਨਹੀਂ ਕੇਂਦਰ ਸਰਕਾਰ ਵਲੋਂ ਵੀ ਸੂਬਾ ਸਰਕਾਰ ਦੇ ਰਸਤੇ ਵਿਚ ਰੋੜੇ ਅਟਕਾਏ ਜਾ ਰਹੇ ਹਨ, ਫਿਰ ਵੀ ਸੂਬਾ ਸਰਕਾਰ ਆਪਣੀ ਰਫ਼ਤਾਰ ਦੇ ਨਾਲ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਯਤਨਸ਼ੀਲ ਹੈ | ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਗਏ, ਤਾਂ ਜੋ ਉਨ੍ਹਾਂ ਦੀ ਸ਼ਹੀਦੀ ਨੂੰ ਚੇਤਨਾ ਦੇ ਰੂਪ ਵਿਚ ਮਨਾਇਆ ਜਾ ਸਕੇ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਸਿਰੋਪਾਉ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਪਰਵਿੰਦਰ ਸਿੰਘ, ਬਹਾਦਰ ਸਿੰਘ, ਰਣਜੀਤ ਸਿੰਘ, ਕਰਮਜੀਤ ਕੌਰ, ਸੰਦੀਪ ਕੌਰ, ਸੁਖਵਿੰਦਰ ਸਿੰਘ, ਅਜੈਬ ਸਿੰਘ, ਲਖਬੀਰ ਸਿੰਘ, ਨਿਰਮਲ ਸਿੰਘ, ਸਰਪੰਚ ਗੁਰਜੰਟ ਸਿੰਘ, ਸਰਪੰਚ ਮਲਕੀਤ ਸਿੰਘ, ਕਰਮਜੀਤ ਸਿੰਘ ਜੋਗੀ, ਸਰਪੰਚ ਕੁਲਵਿੰਦਰ ਸਿੰਘ ਡੇਰਾ ਤੇ ਸਰਪੰਚ ਇੰਦਰਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼©੍ਰੋਮਣੀ ਅਕਾਲੀ ਦਲ ਲਗਾਤਾਰ ਮਜ਼ਬੂਤੀ ਵੱਲ ਵਧ ਰਿਹਾ ਹੈ- ਚਨਾਰਥਲ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।