21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸੰਮਤੀ ਚੋਣਾਂ 'ਚ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ- ਜੱਲ੍ਹਾ

ਅਜੀਤ ਡੈਸਕ 25-11-2025
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਦਾਅਵਾ ਕੀਤਾ ਕਿ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਹਲਕਾ ਫ਼ਤਹਿਗੜ੍ਹ ਸਾਹਿਬ ਅੰਦਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ, ਜਿਸ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ 'ਚ ਵੱਡਾ ਉਤਸ਼ਾਹ ਹੈ | ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਜੱਲ੍ਹਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਸਾਫ਼ ਸੁਥਰੇ ਅਕਸ ਅਤੇ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਉਮੀਦਵਾਰਾਂ ਨੂੰ ਪਾਰਟੀ ਟਿਕਟ ਦੇ ਕੇ ਚੋਣ ਮੈਦਾਨ ਉਤਾਰਿਆ ਜਾਵੇਗਾ ਤੇ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਲਕੇ ਦੇ ਵੱਖ-ਵੱਖ ਜ਼ੋਨਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਸਾਢੇ 3 ਸਾਲਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਸ. ਜੱਲ੍ਹਾ ਨੇ ਕਿਹਾ ਕਿ ਇਹ ਸਰਕਾਰ ਜਿੱਥੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਹੈ ਉੱਥੇ ਹੀ ਪੰਜਾਬ ਦਾ ਵਿਕਾਸ ਸਿਰਫ਼ ਅਖ਼ਬਾਰਾਂ ਦੇ ਬਿਆਨਾਂ ਵਿਚ ਹੀ ਹੋਇਆ ਹੈ, ਜਦੋਂਕਿ ਜ਼ਮੀਨੀ ਪੱਧਰ 'ਤੇ ਸਥਿਤੀ ਉਸ ਦੇ ਬਿਲਕੁਲ ਉਲਟ ਹੈ | ਉਨ੍ਹਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਹੀ ਨਹੀਂ ਬਲਕਿ ਪੰਜਾਬ ਭਰ ਵਿਚ ਕਾਂਗਰਸ ਦੀ ਸਰਕਾਰ ਵੇਲੇ ਹੀ ਵਿਕਾਸ ਹੋਇਆ ਹੈ, ਜਿਸ ਨੂੰ ਸੂਬੇ ਦੇ ਲੋਕ ਹੁਣ ਯਾਦ ਕਰਨ ਲੱਗੇ ਹਨ |
ਪਿਛਲੀ ਖ਼ਬਰ ਸੂਬੇ ਦੇ ਲੋਕ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ 'ਆਪ' ਸਰਕਾਰ ਨੂੰ ਸਬਕ ਸਿਖਾਉਣ- ਰਾਜੂ ਖੰਨਾ ਅਗਲੀ ਖ਼ਬਰ ਭਾਗਵਤ ਕਥਾ ਮਨੁੱਖੀ ਹਉਮੈ ਦੇ ਵਿਨਾਸ਼ ਤੇ ਕੁਦਰਤੀ ਸੰਤੁਸ਼ਟੀ ਦਾ ਰਸਤਾ ਦਿਖਾਉਂਦੀ ਹੈ- ਸ਼ੁਕਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।