21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਅਕਾਲ ਅਕੈਡਮੀ ਤੇ ਅਕਾਲ ਕਾਲਜ ਖਮਾਣੋਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸੰਬੰਧੀ ਸਮਾਗਮ

ਅਜੀਤ ਡੈਸਕ 25-11-2025
ਖਮਾਣੋਂ, 24 ਨਵੰਬਰ (ਮਨਮੋਹਣ ਸਿੰਘ ਕਲੇਰ)-ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਤੇ ਅਕਾਲ ਕਾਲਜ ਖਮਾਣੋਂ ਵਿਖੇ 'ਹਿੰਦ ਦੀ ਚਾਦਰ' ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਅਕਾਲ ਅਕੈਡਮੀ ਅਤੇ ਕਾਲਜ ਖਮਾਣੋਂ ਦੇ ਵਿਦਿਆਰਥੀਆਂ ਵਲੋਂ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੁਖੀ ਡਾ. ਬਾਬਾ ਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਗਸਤ ਮਹੀਨੇ ਤੋਂ ਰੋਜ਼ਾਨਾ ਨਿੱਤਨੇਮ ਦੀਆਂ ਪੰਜ ਬਾਣੀਆਂ ਤੋਂ ਬਾਅਦ ਸਲੋਕ ਮਹੱਲਾ ਨੌਵਾਂ ਦੇ ਪਾਠ ਕੀਤੇ ਜਾ ਰਹੇ ਸਨ | ਇਸ ਤੋਂ ਇਲਾਵਾ ਬੱਚਿਆਂ ਵਲੋਂ ਕਵਿਤਾਵਾਂ, ਸ਼ਬਦ ਗਾਇਣ ਅਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ ਦੁਆਰਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀਆਂ ਲਾਸਾਨੀ ਕੁਰਬਾਨੀਆਂ ਨਾਲ ਸਬੰਧਿਤ ਇਤਿਹਾਸ ਨੂੰ ਸਾਂਝਾ ਕੀਤਾ ਗਿਆ |
ਉਪਰੰਤ ਅਨੰਦ ਸਾਹਿਬ ਦੇ ਪਾਠ ਤੋਂ ਬਾਅਦ ਸੰਪੂਰਨਤਾ ਦੀ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸ਼ਾਦ ਵਰਤਾਇਆ ਗਿਆ | ਅਕੈਡਮੀ ਦੇ ਪਿ੍ੰਸੀਪਲ ਅਮਰਜੀਤ ਕੌਰ ਨੇ ਗੁਰਮਤਿ ਕਮੇਟੀ ਦੇ ਮੁਖੀ ਤੇ ਸਮੂਹ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਆਖਿਆ ਕਿ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਸਿਧਾਂਤਾਂ 'ਤੇ ਪਰਪੱਕ ਰਹਿਣਾ ਚਾਹੀਦਾ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸੂਬੇ ਦੇ ਲੋਕ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ 'ਆਪ' ਸਰਕਾਰ ਨੂੰ ਸਬਕ ਸਿਖਾਉਣ- ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।