18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਓਵਰ ਸਪੀਡ ਵਾਹਨਾਂ ਦੇ ਚਲਾਨ ਕੱਟੇ

ਅਜੀਤ ਡੈਸਕ 04-12-2025
ਖਮਾਣੋਂ, 3 ਦਸੰਬਰ (ਜੋਗਿੰਦਰ ਪਾਲ)-ਸੁਰਿੰਦਰ ਸਿੰਘ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਫ਼ਤਹਿਗੜ੍ਹ ਸਾਹਿਬ ਵਲੋਂ ਨਜ਼ਦੀਕੀ ਪਿੰਡ ਰਾਣਵਾਂ ਵਿਖੇ ਓਵਰ ਸਪੀਡ ਵਾਹਨਾਂ ਦੇ ਚਲਾਨ ਕੱਟੇ ਗਏ | ਉਨ੍ਹਾਂ ਦੱਸਿਆ ਕਿ ਅੱਜ ਲਗਪਗ 100 ਦੇ ਕਰੀਬ ਓਵਰ ਸਪੀਡ ਵਾਹਨਾਂ ਦੇ ਚਲਾਨ ਕੱਟੇ ਗਏ ਹਨ | ਉਨ੍ਹਾਂ ਵੱਖ-ਵੱਖ ਤਰ੍ਹਾਂ ਦੇ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਟ੍ਰੈਫ਼ਿਕ ਨਿਯਮਾਂ ਦੀ ਇੰਨ ਬਿੰਨ ਪਾਲਨਾ ਕੀਤੀ ਜਾਵੇ, ਕਿਉਂਕਿ ਓਵਰ ਸਪੀਡ ਕਾਰਨ ਹੀ ਹਾਦਸੇ ਵਾਪਰਦੇ ਹਨ ਜਿਨ੍ਹਾਂ ਵਿਚ ਵੱਡੇ ਪੱਧਰ 'ਤੇ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਟਰੱਕਾਂ ਅਤੇ ਟਰੈਕਟਰ, ਟਰਾਲੀਆਂ ਪਿੱਛੇ ਰਿਫ਼ਲੈਕਟਰ ਜ਼ਰੂਰ ਲਗਵਾਏ ਜਾਣ, ਸੀਟ ਬੈਲਟ ਦੀ ਵਰਤੋਂ ਯਕੀਨੀ ਬਣਾਈ ਜਾਵੇ ਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਦਾਚਿਤ ਨਹੀਂ ਬਖ਼ਸ਼ਿਆ ਜਾਵੇਗਾ | ਇਸ ਮੌਕੇ ਟ੍ਰੈਫ਼ਿਕ ਪੁਲਿਸ ਦੇ ਮੁਲਾਜ਼ਮ ਬਰਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮੋਮਬੱਤੀ ਮਾਰਚ ਕੱਢ ਕੇ ਦੋਸ਼ੀ ਨੂੰ ਮੌਤ ਦੀ ਸਜ਼ਾ ਦੇਣ ਦੀ ਕੀਤੀ ਮੰਗ ਅਗਲੀ ਖ਼ਬਰ ਵਿਆਹੁਤਾ ਤੋਂ ਦਾਜ ਦੀ ਮੰਗ ਕਰਨ ਵਾਲੇ ਪਤੀ ਤੇ ਸਹੁਰਾ ਮੁਕੱਦਮੇ 'ਚ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।